30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਪਾਰੀ ਦੇ ਕਤਲ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ <br/>

ਅਜੀਤ ਡੈਸਕ 07-06-2026
ਪੰਚਕੂਲਾ, 6 ਜੂਨ (ਕਪਿਲ)-ਪਿੰਜੌਰ ਵਿਖੇ ਹੋਏ ਵਪਾਰੀ ਦੇ ਕਤਲ ਤੋਂ ਬਾਅਦ ਪੰਚਕੂਲਾ ਪੁਲਿਸ ਪ੍ਰਸ਼ਾਸਨ ਨੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦੇ ਹੋਏ ਵੱਡੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ | ਡੀ. ਸੀ. ਪੀ. ਪੰਚਕੂਲਾ ਸਿ੍ਸ਼ਟੀ ਗੁਪਤਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਿੰਜੌਰ ਥਾਣੇ ਦੇ ਇੰਚਾਰਜ ਇੰਸਪੈਕਟਰ ਬੱਚੂ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ | ਇਸ ਦੇ ਨਾਲ ਹੀ ਥਾਣੇ 'ਚ ਤਾਇਨਾਤ ਕਈ ਪੁਲਿਸ ਕਰਮਚਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ | ਪੁਲਿਸ ਵਿਭਾਗ ਵਲੋਂ ਕੀਤੀ ਗਈ ਇਸ ਕਾਰਵਾਈ ਦਾ ਦਾਇਰਾ ਸਿਰਫ਼ ਪਿੰਜੌਰ ਤੱਕ ਹੀ ਸੀਮਿਤ ਨਹੀਂ ਰਿਹਾ | ਜ਼ਿਲ•ੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ 'ਚ ਵੀ ਵੱਡੇ ਪੱਧਰ 'ਤੇ ਫੇਰ-ਬਦਲ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਵੀਂ ਤਾਇਨਾਤੀ ਕਰਕੇ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਸੀ. ਪੀ. ਸਿ੍ਸ਼ਟੀ ਗੁਪਤਾ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਅਤੇ ਜ਼ਿਲ•ੇ 'ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ ਪੁਲਿਸ ਦੀ ਸਭ ਤੋਂ ਪਹਿਲੀ ਤਰਜੀਹ ਹੈ | ਉਨ•ਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਜਾਂ ਡਿਊਟੀ 'ਚ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿੰਮੇਵਾਰੀ ਨਿਭਾਉਣ 'ਚ ਅਸਫ਼ਲ ਰਹਿਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ•ਾਂ ਦੱਸਿਆ ਕਿ ਪੁਲਿਸ ਬਲ 'ਚ ਸਮੇਂ-ਸਮੇਂ 'ਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਜਾਂਦੇ ਹਨ ਤਾਂ ਜੋ ਪ੍ਰਣਾਲੀ ਨੂੰ ਹੋਰ ਚੁਸਤ-ਦਰੁਸਤ ਤੇ ਜਵਾਬਦੇਹ ਬਣਾਇਆ ਜਾ ਸਕੇ | ਉਨ•ਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨਾ ਨਹੀਂ, ਸਗੋਂ ਅਪਰਾਧਾਂ ਦੀ ਰੋਕਥਾਮ ਕਰਕੇ ਲੋਕਾਂ 'ਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨਾ ਹੈ | ਇਸੇ ਉਦੇਸ਼ ਨਾਲ ਇਹ ਵਿਆਪਕ ਪ੍ਰਸ਼ਾਸਨਿਕ ਫੇਰ-ਬਦਲ ਕੀਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ ਕਲਾ ਭਵਨ 'ਚ ਕਰਵਾਇਆ 'ਸੁਖ਼ਨ ਲਾਈਵ' ਬਣਿਆ ਯਾਦਗਾਰੀ ਸਾਹਿਤਕ ਪ੍ਰੋਗਰਾਮ <br/> ਅਗਲੀ ਖ਼ਬਰ ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੀ. ਸੀ. ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਭਾਰਤ ਅਤੇ ਅਫ਼ਗਾਨਿਸਤਾਨ ਵਿਚਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।