29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 07-06-2026
ਮਾਜਰੀ, 6 ਜੂਨ (ਕੁਲਵੰਤ ਸਿੰਘ ਧੀਮਾਨ)- ਇਤਿਹਾਸਕ ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ '84 ਦੇ ਸ਼ਹੀਦਾਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਅੰਮਿ੍ਤਪਾਲ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਆਂਪੁਰ ਚੰਗਰ, ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ, ਮਨਦੀਪ ਸਿੰਘ ਖਿਜ਼ਰਾਬਾਦ ਤੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਹੇਠਲੀ ਪੱਤੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਬੇਰੁਜ਼ਗਾਰਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਬਲਾਕ ਸੰਮਤੀ ਖਰੜ ਦੀ ਪਲੇਠੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।