29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੀ. ਜੀ. ਸੀ. ਲਾਂਡਰਾਂ 'ਚ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ

'ਵਿਸ਼ਵ ਵਾਤਾਵਰਨ ਦਿਵਸ' ਮੌਕੇ ਸਿਸਵਾਂ ਨੇਚਰ ਰਿਜ਼ਰਵ ਦੇ ਦੌਰੇ 'ਤੇ ਗਏ ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀ ਆਪਣੇ ਫੈਕਲਟੀ ਮੈਂਬਰਾਂ ਤੇ ਫੋਰੈਸਟ ਵਿਭਾਗ ਦੇ ਅਧਿਕਾਰੀਆਂ ਨਾਲ | ਅਜੀਤ ਤਸਵੀਰ <br/> 07-06-2026
ਐੱਸ. ਏ. ਐੱਸ. ਨਗਰ, 6 ਜੂਨ (ਪ੍ਰੋ. ਅਵਤਾਰ ਸਿੰਘ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ ਸੀ.) ਲਾਂਡਰਾਂ ਵੱਲੋਂ ਡਵੀਜ਼ਨਲ ਫੋਰੈਸਟ ਦਫ਼ਤਰ ਮੁਹਾਲੀ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦਾ ਪ੍ਰਬੰਧ ਕਰ ਕੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਿਸਵਾਂ ਨੇਚਰ ਰਿਜ਼ਰਵ ਦੇ ਦੌਰੇ ਨਾਲ ਹੋਈ ਜਿੱਥੇ ਕਿ ਸੀ. ਜੀ. ਸੀ. ਲਾਂਡਰਾਂ ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਫੈਕਲਟੀ ਮੈਂਬਰਾਂ ਤੇ ਡਵੀਜ਼ਨਲ ਫੋਰੈਸਟ ਦਫ਼ਤਰ ਦੇ ਅਧਿਕਾਰੀਆਂ ਸਮੇਤ ਇਕ ਨੇਚਰ ਵਾਕ 'ਚ ਹਿੱਸਾ ਲਿਆ | ਇਸ ਪਹਿਲਕਦਮੀ ਨੇ ਵਿਦਿਆਰਥੀਆਂ ਨੂੰ ਖੇਤਰ ਦੀ ਬਨਸਪਤੀ, ਜੀਵ-ਜੰਤੂਆਂ ਅਤੇ ਜੈਵ-ਵਿਭਿੰਨਤਾ ਨੂੰ ਨੇੜਿਉਂ ਦੇਖਣ ਤੇ ਸਮਝਣ ਦਾ ਮੌਕਾ ਪ੍ਰਦਾਨ ਕੀਤਾ | ਨੇਚਰ ਵਾਕ ਉਪਰੰਤ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਵਧਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਇੰਟਰ ਐਕਟਿਵ ਸੈਸ਼ਨ ਕਰਵਾਇਆ ਗਿਆ ਜਿਸ ਦੌਰਾਨ ਭਾਗੀਦਾਰਾਂ ਨੂੰ ਵਾਤਾਵਰਨ ਦੀ ਸੰਭਾਲ 'ਚ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਨਾਲ ਅੰਦਰੂਨੀ ਸ਼ਾਂਤੀ, ਭਾਵਨਾਤਮਕ ਸਥਿਰਤਾ ਤੇ ਸਮੁੱਚੀ ਤੰਦਰੁਸਤੀ 'ਤੇ ਇਸ ਦੇ ਸਕਾਰਾਤਮਿਕ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਕੁਦਰਤ 'ਚ ਵਧੇਰੇ ਸਮਾਂ ਬਿਤਾਉਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਇਕ ਸਲੋਗਨ ਲਿਖਣ ਤੇ ਫ਼ੋਟੋਗਰਾਫ਼ੀ ਮੁਕਾਬਲਾ ਵੀ ਕਰਵਾਇਆ ਗਿਆ | ਇਸ ਮੌਕੇ ਮੋਹਿਤ ਅਤੇ ਕਨਿਕਾ ਨੇ ਫ਼ੋਟੋਗਰਾਫ਼ੀ ਮੁਕਾਬਲੇ 'ਚ ਜਦਕਿ ਨੰਦਿਨੀ ਤੇ ਹੇਮਨ ਨੇ ਸਲੋਗਨ ਲਿਖਣ ਦੇ ਮੁਕਾਬਲੇ 'ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਪ੍ਰੋਗਰਾਮ ਦੀ ਸਮਾਪਤੀ ਮੌਕੇ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਗਗਨਦੀਪ ਭੁੱਲਰ ਡਾਇਰੈਕਟਰ ਵਿਦਿਆਰਥੀ ਭਲਾਈ ਤੇ ਸਾਬਕਾ ਵਿਦਿਆਰਥੀ ਮਾਮਲੇ ਵਿਭਾਗ ਸੀ. ਜੀ. ਸੀ. ਲਾਂਡਰਾਂ, ਅਮਨੀਤ ਸਿੰਘ (ਆਈ. ਐਫ. ਐਸ.) ਡੀ. ਐਫ. ਓ. ਮੁਹਾਲੀ, ਡਾ. ਅਕਾਸ਼ਦੀਪ ਸਿੰਘ ਅਦੀਵਾਲ ਡਿਪਟੀ ਰੇਂਜ ਅਫ਼ਸਰ, ਧਰਮਪਾਲ ਸਿੰਘ ਬਲਾਕ ਅਫ਼ਸਰ, ਹਰਕਮਲਪ੍ਰੀਤ ਸਿੰਘ, ਹਰੀਸ਼ ਕੁਮਾਰ, ਮਨਪ੍ਰੀਤ ਕੌਰ ਤੇ ਅਰਸ਼ਦੀਪ ਸਿੰਘ (ਸਾਰੇ ਵਣ ਗਾਰਡ) ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਇਕ ਪੇੜ ਮਾਂ ਦੇ ਨਾਂਅ' ਮੁਹਿੰਮ ਤਹਿਤ ਬੂਟੇ ਲਗਾ ਕੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ <br/> ਅਗਲੀ ਖ਼ਬਰ ਕਾਂਗਰਸੀਆਂ ਨੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਕੋਠੀ ਅੱਗੇ ਝਾੜੂ ਖਿਲਾਰ ਕੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।