29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ <br/>

ਅਜੀਤ ਡੈਸਕ 07-06-2026
ਕੁਰਾਲੀ, 6 ਜੂਨ (ਹਰਪ੍ਰੀਤ ਸਿੰਘ)- ਕੁਰਾਲੀ-ਖਰੜ ਕੌਮੀ ਮਾਰਗ 'ਤੇ ਪਿੰਡ ਲਖਨੌਰ ਨੇੜੇ ਦੋ ਟਰੱਕਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ ਦੌਰਾਨ ਇਕ ਟਰੱਕ ਚਾਲਕ ਦੀ ਮੌਤ ਹੋ ਗਈ ਹੈ | ਇਸ ਹਾਦਸੇ ਸੰਬੰਧੀ ਸਥਾਨਕ ਸਦਰ ਥਾਣਾ ਪੁਲਿਸ ਵਲੋਂ ਪਰਚਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕਸਾਰ ਉਦੋਂ ਵਾਪਰਿਆ ਜਦੋਂ ਇਕ ਟਰੱਕ ਲੱਕੜ ਲੋਡ ਕਰਕੇ ਕੁਰਾਲੀ ਤੋਂ ਖਰੜ ਵੱਲ ਜਾ ਰਿਹਾ ਸੀ ਅਤੇ ਇਸੇ ਦੌਰਾਨ ਅਚਾਨਕ ਰੇਤ ਨਾਲ ਭਰੇ ਇਕ ਹੋਰ ਟਰੱਕ ਨਾਲ ਉਸ ਦੀ ਟੱਕਰ ਹੋ ਗਈ | ਇਸ ਹਾਦਸੇ ਦਾ ਖੜਾਕ ਸੁਣ ਕੇ ਨੇੜੇ ਰਹਿੰਦੇ ਲੋਕ ਮੌਕੇ 'ਤੇ ਇਕੱਤਰ ਹੋ ਗਏ ਜਿਨ੍ਹਾਂ ਭਾਰੀ ਮੁਸ਼ੱਕਤ ਤੋਂ ਬਾਅਦ ਇਕ ਟਰੱਕ 'ਚ ਫਸੇ ਗੰਭੀਰ ਰੂਪ 'ਚ ਜ਼ਖਮੀ ਹੋਏ ਚਾਲਕ ਨੂੰ ਬਾਹਰ ਕੱਢਿਆ ਤੇ ਚੰਡੀਗੜ੍ਹ ਦੇ ਸੈਕਟਰ-32 ਵਿਚਲੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਜ਼ਖ਼ਮੀ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਹਾਦਸੇ ਸੰਬੰਧੀ ਸੰਪਰਕ ਕਰਨ 'ਤੇ ਥਾਣਾ ਸਦਰ ਦੇ ਐਸ. ਐਚ. ਓ. ਨੇ ਦੱਸਿਆ ਕਿ ਮਿ੍ਤਕ ਟਰੱਕ ਚਾਲਕ ਦੀ ਪਛਾਣ ਇਰਫਾਨ ਪੁੱਤਰ ਅਲੀ ਬਾਰਿਸ਼ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਦੂਜੇ ਟਰੱਕ ਦਾ ਚਾਲਕ ਜੋ ਕਿ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਦੇ ਵਿਰੁੱਧ ਪੁਲਿਸ ਵਲੋਂ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਮੱਸਿਆ ਨੂੰ ਲੈ ਕੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।