28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬੇਰੁਜ਼ਗਾਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਕਿਸਾਨ ਯੂਨੀਅਨ ਵਲੋਂ ਨਿਖੇਧੀ <br/>

ਅਜੀਤ ਡੈਸਕ 07-06-2026
ਖਰੜ, 6 ਜੂਨ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਬੀਤੇ ਕੱਲ• ਪਟਿਆਲਾ ਸਥਿਤ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਲਗਾਏ ਗਏ ਸ਼ਾਂਤਮਈ ਧਰਨੇ ਦੌਰਾਨ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂ ਮੇਹਰ ਸਿੰਘ ਥੇੜ•ੀ ਤੇ ਹਕੀਕਤ ਸਿੰਘ ਘੜੂੰਆਂ ਨੇ ਇਸ ਸਮੇਂ ਬਿਜਲੀ ਵਿਭਾਗ ਕੋਲ ਕੰਮ ਕਰਨ ਲਈ ਮੁਲਾਜ਼ਮ ਬਹੁਤ ਘੱਟ ਹਨ ਅਤੇ ਜਦੋਂ ਵੀ ਬਿਜਲੀ ਸਪਲਾਈ ਵਿਚ ਵਿਘਨ ਪੈਂਦਾ ਹੈ ਤਾਂ ਤੁਰੰਤ ਨੁਕਸ ਠੀਕ ਨਹੀਂ ਹੁੰਦੇ | ਇਸ ਤੋਂ ਬਾਅਦ ਜਦੋਂ ਉਹ ਅਧਿਕਾਰੀਆਂ ਨਾਲ ਗੱਲ ਕਰਦੇ ਹਨ ਤਾਂ ਅੱਗਿਓਾ ਕਿਹਾ ਜਾਂਦਾ ਹੈ ਕਿ ਸਟਾਫ਼ ਦੀ ਕਮੀ ਕਾਰਨ ਸਮੱਸਿਆ ਆ ਰਹੀ ਹੈ, ਜਦਕਿ ਦੂਜੇ ਪਾਸੇ 'ਆਪ' ਸਰਕਾਰ ਲਾਈਨਮੈਨਾਂ ਨੂੰ ਨੌਕਰੀ ਦੇਣ ਦੀ ਬਜਾਏ ਕੁੱਟ ਰਹੀ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਇਨ•ਾਂ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੇ ਜਾਵੇ ਕਿਉਂਕਿ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਬਿਜਲੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ |

ਪਿਛਲੀ ਖ਼ਬਰ ਡੇਰਾਬੱਸੀ ਵਿਖੇ ਜੂਨ '84 ਦੇ ਘੱਲੂਘਾਰੇ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਕੌਂਸਲਰਾਂ ਵਲੋਂ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।