31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਕਾਲੀ ਦਲ ਇਸਤਰੀ ਵਿੰਗ ਦੀਆਂ ਨਵ-ਨਿਯੁਕਤ ਹਲਕਾ ਪ੍ਰਧਾਨਾਂ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ <br/>

ਅਜੀਤ ਡੈਸਕ 09-06-2026
ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੂਥ ਪੱਧਰ ਦੀਆਂ ਕਮੇਟੀਆਂ ਗਠਿਤ ਕਰਨ ਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਕਰਨ ਤੋਂ ਇਲਾਵਾ ਵਿੰਗ ਆਪਣੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕਰੇ | ਇਸ ਮੌਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਸਤਰੀ ਵਿੰਗ ਬਦਲਾਅ ਦਾ ਮੁੱਢ ਬੰਨਣ ਵਿਚ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ | ਔਰਤਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨੀਤੀਆਂ ਤੋਂ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ 'ਚ ਕਟੌਤੀ ਦੇ ਨਾਲ-ਨਾਲ ਨਸ਼ਿਆਂ ਨਾਲ ਮੌਤਾਂ 'ਚ ਆਏ ਉਛਾਲ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਔਰਤਾਂ ਦੇ ਘਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ | ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਜਲਦੀ ਹੀ ਰੋਸ ਪ੍ਰਦਰਸ਼ਨਾਂ ਦੀ ਲਹਿਰ ਸ਼ੁਰੂ ਕਰੇਗਾ ਤੇ ਆਪ ਸਰਕਾਰ ਨੂੰ ਪੰਜਾਬ ਵਿਰੋਧੀ ਤੇ ਔਰਤ ਵਿਰੋਧੀ ਨੀਤੀਆਂ ਅਪਣਾਉਣ ਲਈ ਜਵਾਬਦੇਹ ਠਹਿਰਾਇਆ ਜਾਵੇਗਾ |

ਪਿਛਲੀ ਖ਼ਬਰ ਭਾਰਤ ਦੀ ਅਫ਼ਗਾਨਿਸਤਾਨ 'ਤੇ ਸ਼ਾਨਦਾਰ ਜਿੱਤ ਨਾਲ ਸਟੇਡੀਅਮ ਅੰਦਰ ਮੈਚ ਦੇਖ ਰਹੇ ਦਰਸ਼ਕਾਂ ਦੇ ਚਿਹਰੇ ਖਿੜੇ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਇਕ ਮਹੀਨੇ ਦੇ ਅੰਤਰਰਾਸ਼ਟਰੀ ਸਮਰ ਸਕੂਲ ਪ੍ਰੋਗਰਾਮ 2026 ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।