31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਰਤ ਦੀ ਅਫ਼ਗਾਨਿਸਤਾਨ 'ਤੇ ਸ਼ਾਨਦਾਰ ਜਿੱਤ ਨਾਲ ਸਟੇਡੀਅਮ ਅੰਦਰ ਮੈਚ ਦੇਖ ਰਹੇ ਦਰਸ਼ਕਾਂ ਦੇ ਚਿਹਰੇ ਖਿੜੇ <br/>

ਅਜੀਤ ਡੈਸਕ 09-06-2026
ਐੱਸ. ਏ. ਐੱਸ. ਨਗਰ, 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਵਿਖੇ ਭਾਰਤ ਤੇ ਅਫ਼ਗਾਨਿਸਤਾਨ ਵਿਚਕਾਰ ਖੇਡੇ ਗਏ ਇਕਲੌਤੇ ਟੈਸਟ ਮੈਚ ਵਿਚ ਭਾਰਤ ਵਲੋਂ ਇਕ ਪਾਰੀ ਤੇ 300 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਨ ਨਾਲ ਸਟੇਡੀਅਮ ਅੰਦਰ ਮੈਚ ਦੇਖ ਰਹੇ ਦਰਸ਼ਕਾਂ ਦੇ ਚਿਹਰੇ ਖਿੜ ਗਏ | ਦਰਸ਼ਕਾਂ ਨੇ ਤਿਰੰਗਾ ਝੰਡਾ ਲਹਿਰਾ ਕੇ, ਨਾਅਰੇ ਲਗਾ ਕੇ ਅਤੇ ਤਾਲੀਆਂ ਵਜਾ ਕੇ ਭਾਰਤੀ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ | ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ 'ਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਮੀਤ ਹੇਅਰ ਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਟੈਸਟ ਮੈਚ ਦਾ ਅਨੰਦ ਮਾਣਿਆ | ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕਿ੍ਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਯੁਵਰਾਜ ਸਿੰਘ ਸਟੈਂਡ ਵਿਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਅਨੰਦ ਮਾਣਿਆ | ਇਸ ਮੌਕੇ ਵਿਦਿਆਰਥੀ ਬਹੁਤ ਉਤਸ਼ਾਹਿਤ ਦਿਖਾਈ ਦਿੱਤੇ | ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀ. ਸੀ. ਏ. ਪ੍ਰਸ਼ਾਸਲ ਦਾ ਵਿਸ਼ੇਸ਼ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ 'ਤੇ ਆਟੋਗ੍ਰਾਫ ਵੀ ਲਏ ਗਏ | ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀ. ਸੀ. ਏ. ਵਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ | ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਾਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ | ਪੀ. ਸੀ. ਏ. ਵਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ | ਇਸ ਤੋਂ ਇਲਾਵਾ ਪੀ. ਸੀ. ਏ. ਵਲੋਂ ਸੋਵੀਨਾਰ ਦੇ ਰੂਪ 'ਚ ਟੀ-ਸ਼ਰਟ ਦਿੱਤੀ ਗਈ | ਇਸ ਮੌਕੇ ਬਰਨਾਲਾ ਦੇ ਜ਼ਿਲ੍ਹਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੁਨਿਆਰੇ ਨਾਲ ਕੁੱਟਮਾਰ ਕਰਕੇ 5 ਲੱਖ ਲੈ ਕੇ ਫ਼ਰਾਰ ਹੋਣ ਵਾਲੇ 3 ਮੁਲਜ਼ਮ ਗਿ੍ਫ਼ਤਾਰ, 2 ਦੀ ਭਾਲ ਜਾਰੀ ਅਗਲੀ ਖ਼ਬਰ ਅਕਾਲੀ ਦਲ ਇਸਤਰੀ ਵਿੰਗ ਦੀਆਂ ਨਵ-ਨਿਯੁਕਤ ਹਲਕਾ ਪ੍ਰਧਾਨਾਂ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।