31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਾਮਧਾਰੀ ਸੰਪਰਦਾਇ ਦੇ ਸਤਿਗੁਰੂ ਉਦੇ ਸਿੰਘ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/>

ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਨਾਮਧਾਰੀ ਸੰਪਰਦਾਇ ਦੇ ਸਤਿਗੁਰੂ ਉਦੇ ਸਿੰਘ | ਨਾਲ ਹਨ 'ਆਪ' ਆਗੂ ਨਿਤਿਨ ਕੋਹਲੀ, ਓਲੰਪੀਅਨ ਹਰਦੀਪ ਸਿੰਘ ਤੇ ਹੋਰ | ਤਸਵੀਰ : ਮੁਨੀਸ਼ <br/> 09-06-2026
ਜਲੰਧਰ, 8 ਜੂਨ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਸੋਮਵਾਰ ਨੂੰ ਨਾਮਧਾਰੀ ਸੰਪਰਦਾਇ ਦੇ ਸਤਿਗੁਰੂ ਉਦੇ ਸਿੰਘ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਚੰਡੀਗੜ੍ਹ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਹੀ ਸਤਿਕਾਰ ਸਹਿਤ ਨਾਮਧਾਰੀ ਮੁਖੀ ਉਦੇ ਸਿੰਘ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਕੋਲੋਂ ਆਸ਼ੀਰਵਾਦ ਲਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ਓਲੰਪੀਅਨ ਹਰਦੀਪ ਸਿੰਘ ਵੀ ਮੌਜੂਦ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਨਿਤਿਨ ਕੋਹਲੀ ਨੇ ਦੱਸਿਆ ਕਿ ਉਹ ਪਹਿਲਾਂ ਲੁਧਿਆਣਾ ਵਿਖੇ ਨਾਮਧਾਰੀ ਸੰਪਰਦਾਇ ਦੇ ਸਤਿਗੁਰੂ ਉਦੇ ਸਿੰਘ ਨਾਲ ਮੁਲਾਕਾਤ ਕਰਨ ਲੁਧਿਆਣਾ ਪਹੁੰਚੇ ਸਨ | ਇਸ ਦੌਰਾਨ ਉਨ੍ਹਾਂ ਤੋਂ ਆਸ਼ਿਰਵਾਦ ਪ੍ਰਾਪਤ ਕੀਤਾ | ਇਸ ਮੁਲਾਕਾਤ ਦੌਰਾਨ ਦੋਵਾਂ ਸ਼ਖ਼ਸੀਅਤਾਂ ਨੇ ਹਾਕੀ ਦੇ ਪੁਰਾਣੇ ਦਿਨਾਂ ਨੂੰ ਬੜੇ ਉਤਸ਼ਾਹ ਨਾਲ ਯਾਦ ਕੀਤਾ | ਭਾਰਤੀ ਹਾਕੀ ਦੇ ਇਤਿਹਾਸ 'ਚ ਭੈਣੀ ਸਾਹਿਬ ਦੇ ਨਾਮਧਾਰੀ ਸੰਪਰਦਾਇ ਤੇ ਮੌਜੂਦਾ ਮੁਖੀ ਸਤਿਗੁਰੂ ਉਦੇ ਸਿੰਘ ਦਾ ਵੱਡਾ ਯੋਗਦਾਨ ਰਿਹਾ ਹੈ | ਉਹ ਖੁਦ ਪ੍ਰਸਿੱਧ ਖਿਡਾਰੀ ਸੁਰਜੀਤ ਸਿੰਘ ਦੇ ਦੌਰ ਵਿੱਚ ਉੱਘੇ ਹਾਕੀ ਖਿਡਾਰੀ ਰਹੇ ਹਨ ਅਤੇ ਮੌਜੂਦਾ ਸਮੇਂ ਹਾਕੀ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ |

ਪਿਛਲੀ ਖ਼ਬਰ ਚੋਣ ਟ੍ਰਾਇਲ 11 ਨੂੰ ਅਗਲੀ ਖ਼ਬਰ ਪੀ.ਜੀ.ਆਈ. ਦੇ ਐਨਾਟੋਮੀ ਵਿਭਾਗ ਨੂੰ ਸਵਰਨ ਸਿੰਘ ਭੰਗੂ ਦੀ ਦੇਹ ਖੋਜ ਕਾਰਜਾਂ ਲਈ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।