31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੁੱਟਮਾਰ ਤੇ ਲੁੱਟ-ਖੋਹ ਕਰਨ ਦੇ ਦੋਸ਼ਾਂ ਹੇਠ 4 ਨਾਬਾਲਗ ਕਾਬੂ

ਅਜੀਤ ਡੈਸਕ 09-06-2026
ਐੱਸ. ਏ. ਐੱਸ. ਨਗਰ, 8 ਜੂਨ (ਕਪਿਲ ਵਧਵਾ)-ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ 4 ਨਾਬਾਲਿਗਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਹ ਮਾਮਲਾ 4 ਜੂਨ ਦਾ ਦੱਸਿਆ ਜਾ ਰਿਹਾ ਹੈ ਜਦੋਂ ਕੁਝ ਪ੍ਰਵਾਸੀਆਂ ਵਲੋਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ | ਚਸ਼ਮਦੀਦਾਂ ਅਨੁਸਾਰ ਜਦੋਂ ਇਲਾਕੇ ਦਾ ਇਕ ਵਸਨੀਕ ਪੀੜਤ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਹਮਲਾਵਰਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ ਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਮਾਰੀਆਂ | ਇਸ ਤੋਂ ਬਾਅਦ ਵਿਚ-ਬਚਾਅ ਕਰਨ ਲਈ ਪਹੁੰਚੇ ਇਕ ਹੋਰ ਵਿਅਕਤੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ | ਘਟਨਾ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਬੀਤੀ 5 ਜੂਨ ਨੂੰ 12 ਮੁਲਜਮਾਂ ਤੇ 5-7 ਅਣਪਛਾਤਿਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਜਾਂਚ ਦੌਰਾਨ ਪੁਲਿਸ ਨੇ ਛਾਪੇਮਾਰੀ ਕਰਕੇ 4 ਨਾਬਾਲਿਗਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਨਸ਼ਾ ਤਸਕਰੀ ਦੇ ਲੱਗੇ ਸਨ ਦੋਸ਼
ਘਟਨਾ ਵਿਚ ਜ਼ਖ਼ਮੀ ਹੋਏ ਸ਼ਿਕਾਇਤਕਰਤਾ ਮੋਹਿਤ ਨੇ ਦੋਸ਼ ਲਗਾਇਆ ਕਿ ਹਮਲਾ ਕਰਨ ਵਾਲੇ ਨੌਜਵਾਨ ਇਲਾਕੇ ਵਿਚ ਨਸ਼ਾ ਤਸਕਰੀ ਦਾ ਗ਼ੈਰ-ਕਾਨੂੰਨੀ ਧੰਦਾ ਚਲਾਉਂਦੇ ਹਨ | ਉਸ ਨੇ ਦਾਅਵਾ ਕੀਤਾ ਕਿ ਕਰੀਬ 6 ਮਹੀਨੇ ਪਹਿਲਾਂ ਉਸ ਨੇ ਕੁਝ ਵਿਅਕਤੀਆਂ ਨੂੰ ਕਾਬੂ ਕਰਕੇ ਮੁਹਾਲੀ ਪੁਲਿਸ ਦੇ ਹਵਾਲੇ ਕੀਤਾ ਸੀ ਪਰ ਉਹ ਅਗਲੇ ਹੀ ਦਿਨ ਰਿਹਾਅ ਹੋ ਕੇ ਮੁੜ ਇਲਾਕੇ ਵਿਚ ਆ ਗਏ ਸਨ | ਮੋਹਿਤ ਦਾ ਕਹਿਣਾ ਹੈ ਕਿ ਇਸੇ ਰੰਜਿਸ਼ ਕਾਰਨ ਉਸ ਉੱਤੇ ਹਮਲਾ ਕੀਤਾ ਗਿਆ | ਫ਼ਿਲਹਾਲ ਪੁਲਿਸ ਵਲੋਂ ਇਨ੍ਹਾਂ ਦੋਸ਼ਾਂ ਸੰਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ |
ਡੋਪ ਟੈਸਟ ਦੀ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ
ਉਧਰ ਥਾਣਾ ਸੋਹਾਣਾ ਦੇ ਐੱਸ. ਐੱਚ. ਓ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਸਾਰ ਹੀ ਐੱਫ. ਆਈ. ਆਰ. ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਛਾਪੇਮਾਰੀ ਕਰਕੇ 4 ਨਾਬਾਲਿਗਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੀੜਤ ਵਲੋਂ ਲਗਾਏ ਗਏ ਨਸ਼ਾ ਤਸਕਰੀ ਦੇ ਦੋਸ਼ਾਂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਮੁਲਜ਼ਮਾਂ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ ਅਤੇ ਜਾਂਚ ਰਿਪੋਰਟ ਤੇ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ 'ਆਪ' ਲਈ ਮੁਹਾਲੀ ਦੇ ਮੇਅਰ ਦੀ ਕੁਰਸੀ ਹਾਸਿਲ ਕਰਨ ਲਈ ਪਾਰਟੀ ਦੇ 2 ਕੌਂਸਲਰਾਂ 'ਚ ਫਸਿਆ ਪੇਚ ਹੱਲ ਹੋਣ ਦੇ ਆਸਾਰ <br/>... ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।