29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਪੰਡਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ-ਪੱਥਰ <br/>

ਅਜੀਤ ਡੈਸਕ 10-06-2026
ਡੇਰਾਬੱਸੀ, 9 ਜੂਨ (ਰਣਬੀਰ ਸਿੰਘ ਪੜ੍ਹੀ)-ਇਥੋਂ ਨੇੜਲੇ ਪਿੰਡ ਪੰਡਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ-ਪੱਥਰ ਪੂਰਨ ਪੰਥਕ ਰੀਤੀ-ਰਿਵਾਜਾਂ ਮੁਤਾਬਿਕ ਰੱਖਿਆ ਗਿਆ | ਇਸ ਸ਼ੁਭ ਦਿਹਾੜੇ 'ਤੇ ਸਿੱਖ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਲੁਆਈ | ਇਸ ਮੌਕੇ ਸਰਬੱਤ ਦੇ ਭਲੇ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰ ਦੇ ਕਾਰਜ ਦੀ ਨਿਰਵਿਘਨ ਸੰਪੂਰਨਤਾ ਲਈ ਇਲਾਹੀ ਬਾਣੀ ਦੇ ਜਾਪ ਕੀਤੇ ਗਏ ਅਤੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਗੁਰੂ-ਘਰ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ ਰੱਖਿਆ ਗਿਆ | ਇਸ ਸ਼ੁੱਭ ਮੌਕੇ 'ਤੇ ਪਹੁੰਚੀਆਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ 'ਚ ਸ਼ਾਮਿਲ ਜਥੇ. ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਤੇਜਿੰਦਰ ਸਿੰਘ ਭੁੱਡਾ ਸਾਹਿਬ, ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਅਤੇ ਹਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਸੋਹਾਣਾ ਨੇ ਕਿਹਾ ਕਿ ਗੁਰੂ-ਘਰ ਦੀ ਇਮਾਰਤ ਦਾ ਨਿਰਮਾਣ ਸੰਗਤਾਂ ਦੇ ਸਹਿਯੋਗ ਅਤੇ ਗੁਰੂ ਸਾਹਿਬ ਦੀ ਰਹਿਮਤ ਸਦਕਾ ਹੀ ਸੰਭਵ ਹੁੰਦਾ ਹੈ | ਇਹ ਨਵੀਂ ਇਮਾਰਤ ਇਲਾਕੇ 'ਚ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦਾ ਕੇਂਦਰ ਬਣੇਗੀ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ 'ਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕਾਰਜ ਦੀ ਸ਼ੁਰੂਆਤ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਪਿੰਡ ਦੀ ਪ੍ਰਬੰਧਕ ਕਮੇਟੀ ਅਤੇ ਵੱਡੀ ਗਿਣਤੀ 'ਚ ਪਤਵੰਤੇ ਸੱਜਣ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 140ਵਾਂ ਦਿਨ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਬੀ. ਐੱਡ ਲਈ ਅਰਜ਼ੀਆਂ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।