29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

'ਗੈਂਗਸਟਰਾਂ 'ਤੇ ਵਾਰ' ਦਾ 140ਵਾਂ ਦਿਨ

ਅਜੀਤ ਡੈਸਕ 10-06-2026

ਪੰਜਾਬ ਪੁਲਿਸ ਵਲੋਂ 554 ਥਾਈਾ ਛਾਪੇਮਾਰੀ 275 ਗਿ੍ਫ਼ਤਾਰ 'ਯੁੱਧ ਨਸ਼ਿਆਂ ਵਿਰੁੱਧ'
ਦੇ 465ਵੇਂ ਦਿਨ, 1.8 ਕਿਲੋ ਹੈਰੋਇਨ ਸਮੇਤ 100 ਨਸ਼ਾ ਤਸਕਰ ਗਿ੍ਫ਼ਤਾਰ
ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 140ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 554 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 140ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 275 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 35,359 ਹੋ ਗਈਆਂ | ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 465ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.8 ਕਿਲੋ ਹੈਰੋਇਨ, 50 ਕਿਲੋ ਭੁੱਕੀ, 606 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 465 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,484 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਗਊਵੰਸ਼ ਦੀ ਸੰਭਾਲ ਅਤੇ ਸੁਰੱਖਿਆ ਲਈ ਪ੍ਰਬੰਧ ਹੋਣਗੇ ਹੋਰ ਮਜ਼ਬੂਤ <br/> ਅਗਲੀ ਖ਼ਬਰ ਪਿੰਡ ਪੰਡਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ-ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।