ਚੰਡੀਗੜ੍ਹ, 9 ਜੂਨ (ਸੰਦੀਪ ਕੁਮਾਰ ਮਾਹਨਾ) ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਲੋਕ ਭਵਨ ਵਲੋਂ ਛਬੀਲ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਛਬੀਲ 'ਚ ਖੁਦ ਸੇਵਾ ਨਿਭਾਉਂਦਿਆਂ ਮਨੁੱਖਤਾ ਦੀ ਸੇਵਾ, ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ | ਪੰਜਾਬ ਲੋਕ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਲਗਾਈ ਗਈ ਇਸ ਛਬੀਲ ਦੌਰਾਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਮਿੱਠਾ ਦੁੱਧ ਅਤੇ ਛੋਲਿਆਂ ਦਾ ਪ੍ਰਸ਼ਾਦ ਵਰਤਾਇਆ ਗਿਆ |