27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਲਾਕ ਮਾਜਰੀ ਦੇ ਪਿੰਡ ਦੀਆਂ ਸੰਪਰਕ ਸੜਕਾਂ 'ਤੇ ਪਾਏ ਗਟਕੇ ਕਾਰਨ ਵਾਪਰ ਰਹੇ ਨੇ ਹਾਦਸੇ <br/>

ਅਜੀਤ ਡੈਸਕ 10-06-2026
ਮਾਜਰੀ, 9 ਜੂਨ (ਕੁਲਵੰਤ ਸਿੰਘ ਧੀਮਾਨ)-ਲੋਕ ਨਿਰਮਾਣ ਵਿਭਾਗ ਵਲੋਂ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਪਿਛਲੇ 25 ਦਿਨਾਂ ਤੋਂ ਸੜਕਾਂ 'ਤੇ ਗਟਕਾ ਪਾਉਣ ਦੇ ਬਾਵਜੂਦ ਵੀ ਸੜਕਾਂ 'ਤੇ ਪ੍ਰੀਮਿਕਸ ਨਾ ਪਾਉਣ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਰਾਹਗੀਰ ਬਹੁਤ ਜਿਆਦਾ ਪ੍ਰੇਸ਼ਾਨ ਹਨ | ਇਸ ਸੰਬੰਧੀ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਤੋਂ ਇਲਾਵਾ ਰਾਹਗੀਰਾਂ ਨੇ ਦੱਸਿਆ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਲੋਂ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਰੋੜੀ-ਗਟਕਾ ਪਾ ਦਿੱਤਾ ਗਿਆ ਸੀ, ਪਰ 25 ਦਿਨ ਬੀਤ ਜਾਣ ਦੇ ਬਾਵਜੂਦ ਵੀ ਇਨਾਂ ਸੜਕਾਂ 'ਤੇ ਪ੍ਰੀਮਿਕਸ ਨਹੀਂ ਪਾਇਆ ਗਿਆ | ਉਨਾਂ ਦੱਸਿਆ ਕਿ ਬਲਾਕ ਮਾਜਰੀ ਤੋਂ ਵਜੀਦਪੁਰ-ਢਕੌਰਾਂ-ਫਾਟਵਾਂ ਤੇ ਬਲਾਕ ਮਾਜਰੀ ਤੋਂ ਖਿਜ਼ਰਾਬਾਦ-ਬਿੰਦਰਖ ਸੰਪਰਕ ਸੜਕਾਂ 'ਚ ਪਾਇਆ ਗਿਆ ਗਟਕਾ ਖਿਲਰਣ ਕਾਰਨ ਮੋਟਰਸਾਈਕਲ ਸਵਾਰ ਰਾਹਗੀਰਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਖਿੱਲਰੇ ਗਟਕੇ ਕਾਰਨ ਮੋਟਰਸਾਈਕਲ ਦੋ-ਪਹੀਆ ਵਾਹਨ ਚਲਾਉਣਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ, ਜਿਸ ਕਾਰਨ ਕਈ ਵਿਅਕਤੀ ਗਟਕੇ ਤੋਂ ਫਿਸਲ ਕੇ ਡਿੱਗਣ ਕਾਰਨ ਜ਼ਖ਼ਮੀ ਹੋ ਚੁੱਕੇ ਹਨ | ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੜਕਾਂ 'ਤੇ ਪਾਏ ਗਟਕੇ 'ਤੇ ਪ੍ਰੀਮਿਕਸ ਪਾਇਆ ਜਾਵੇ ਤਾਂ ਕਿ ਰਾਹਗੀਰਾਂ ਅਤੇ ਪਿੰਡਾਂ ਦੇ ਵਸਨੀਕਾਂ ਦਾ ਸੜਕੀ ਹਾਦਸਿਆਂ ਤੋਂ ਬਚਾਅ ਹੋ ਸਕੇ |

ਪਿਛਲੀ ਖ਼ਬਰ ਆਈ. ਟੀ. ਕੰਪਨੀ ਦੇ ਸੰਚਾਲਕ ਨੂੰ ਅਗਵਾ ਕਰਕੇ 8 ਤੋਲੇ ਸੋਨਾ ਤੇ 45 ਹਜ਼ਾਰ ਦੀ ਨਕਦੀ ਲੁੱਟੀ ਅਗਲੀ ਖ਼ਬਰ ਦੋ ਵਿਅਕਤੀ 12 ਕਿੱਲੋ ਅਫ਼ੀਮ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।