28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ-ਹਰਪਾਲ ਸਿੰਘ ਚੀਮਾ <br/>

ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ | <br/> 11-06-2026
ਚੰਡੀਗੜ੍ਹ,10 ਜੂਨ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ | ਕਰਮਚਾਰੀਆਂ ਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਕਿਸੇ ਵੀ ਜਾਇਜ਼ ਚਿੰਤਾ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ | ਯੂਨੀਅਨ ਦੇ ਨੁਮਾਇੰਦਿਆਂ ਵਲੋਂ ਸੌਂਪੇ ਗਏ ਮੰਗ ਪੱਤਰਾਂ ਅਤੇ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ | ਵਿਚਾਰ-ਵਟਾਂਦਰੇ ਤੋਂ ਬਾਅਦ, ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਇੱਕ ਨਿਰਧਾਰਿਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ, ਮੁਲਾਂਕਣ ਕਰਨ ਤੇ ਉਨ੍ਹਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਫਾਈਲਾਂ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ ਅੰਤਰ-ਵਿਭਾਗੀ ਮੁਲਾਂਕਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇਗੀ | ਇਨ੍ਹਾਂ ਮੀਟਿੰਗਾਂ ਦੌਰਾਨ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ, ਅਵਤਾਰ ਸਿੰਘ, ਬੋਹੜ ਸਿੰਘ; ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਗੁਰਸੇਵਕ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਮਾਨਸਾ; ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮੁਕੇਸ਼ ਮਲੌਦ ਅਤੇ ਧਰਮਵੀਰ ਹਰੀਗੜ੍ਹ ਨੇ ਆਪਣੇ-ਆਪਣੇ ਪੱਖ ਪੇਸ਼ ਕੀਤੇ |

ਪਿਛਲੀ ਖ਼ਬਰ ਵਿਅਕਤੀ ਦੀ ਮੌਤ ਹੋਣ 'ਤੇ ਪਰਿਵਾਰ ਨੇ ਨਿੱਜੀ ਹਸਪਤਾਲ ਪ੍ਰਸ਼ਾਸਨ 'ਤੇ ਅਣਗਹਿਲੀ ਵਰਤਣ ਦਾ ਲਗਾਇਆ ਦੋਸ਼ ਅਗਲੀ ਖ਼ਬਰ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡਿਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।