28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਦੇ ਰਿਕਾਰਡ ਨੂੰ ਪਿੱਛੇ ਛੱਡ ਪ੍ਰਧਾਨ ਮੰਤਰੀ ਮੋਦੀ ਨੇ ਨਵਾਂ ਇਤਿਹਾਸ ਸਿਰਜਿਆ-ਨਰਿੰਦਰ ਸਿੰਘ ਰੈਣਾ <br/>

ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ) -ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਦੇ ਰਿਕਾਰਡ ਨੂੰ ਪਿੱਛੇ ਛੱਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵਾਂ ਇਤਿਹਾਸ ਸਿਰਜਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿ-ਇੰਚਾਰਜ ਅਤੇ ਜੰਮੂ ਤੋਂ ਵਿਧਾਇਕ ਨਰਿੰਦਰ ਸਿੰਘ ਰੈਣਾ ਵਲੋਂ ਕੀਤਾ ਗਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦੇਣ ਲਈ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ | ਇਸ ਦੌਰਾਨ ਦੇਸ਼ ਦੀ ਖ਼ੁਸ਼ਹਾਲੀ ਤੇ ਪ੍ਰਧਾਨ ਮੰਤਰੀ ਦੀ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ ਗਈ | ਇਸ ਮੌਕੇ ਪੰਜਾਬ ਦੇ ਸਹਿ-ਇੰਚਾਰਜ ਅਤੇ ਵਿਧਾਇਕ ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਸੂਬਾ ਸਕੱਤਰ ਰਾਕੇਸ਼ ਸ਼ਰਮਾ, ਮਨਮੀਤ ਸਿੰਘ ਚਾਵਲਾ ਸਮੇਤ ਹੋਰ ਸੀਨੀਅਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਨਿਰੰਤਰ ਰਾਸ਼ਟਰ ਸੇਵਾ ਲਈ ਅਰਦਾਸ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਐਨ.ਕੇ. ਵਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4,399 ਦਿਨਾਂ ਤੱਕ ਲਗਾਤਾਰ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਂਦਿਆਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 4,398 ਦਿਨਾਂ ਦੇ ਲਗਾਤਾਰ ਕਾਰਜਕਾਲ ਦੇ ਰਿਕਾਰਡ ਨੂੰ ਪਿੱਛੇ ਛੱਡ ਕੇ ਨਵਾਂ ਇਤਿਹਾਸ ਸਿਰਜਿਆ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਿੱਜੀ ਪ੍ਰਾਪਤੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰਿਕ ਇਤਿਹਾਸ ਦਾ ਵੀ ਮਹੱਤਵਪੂਰਨ ਅਧਿਆਇ ਹੈ | ਐਡਵੋਕੇਟ ਐਨ ਕੇ ਵਰਮਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਧਾਰਾ 370 ਨੂੰ ਅਸਰਹੀਣ ਬਣਾਉਣ, ਜੀ.ਐਸ.ਟੀ ਲਾਗੂ ਕਰਨ, ਡਿਜ਼ੀਟਲ ਇੰਡੀਆ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਰਾਹੀਂ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਗਈ ਹੈ | ਪੰਜਾਬ ਬਾਰੇ ਗੱਲ ਕਰਦਿਆਂ ਐਡਵੋਕੇਟ ਵਰਮਾ ਨੇ ਕਿਹਾ ਕਿ ਸੂਬੇ ਨੂੰ ਵਿਕਾਸ, ਉਦਯੋਗਿਕ ਨਿਵੇਸ਼ ਅਤੇ ਰੋਜ਼ਗਾਰ ਸਿਰਜਣਾ ਦੇ ਖੇਤਰ 'ਚ ਨਵੀਂ ਸੋਚ ਅਤੇ ਦੂਰਅੰਦੇਸ਼ੀ ਵਾਲੇ ਨੇਤਿ੍ਤਵ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ-ਮੁਕਤ, ਵਿਕਸਿਤ, ਨਿਵੇਸ਼-ਅਨੁਕੂਲ ਤੇ ਨੌਜਵਾਨਾਂ ਲਈ ਮੌਕਿਆਂ ਨਾਲ ਭਰਪੂਰ ਸੂਬਾ ਬਣਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਭਾਰਤ ਦੀ ਪਹਿਲੀ ਡੀ+ ਐੱਸ.ਯੂ.ਵੀ. ਐਮ.ਜੀ. ਮੈਜੇਸਟਰ ਚੰਡੀਗੜ੍ਹ 'ਚ ਲਾਂਚ, ਕੀਮਤ 40.99 ਲੱਖ ਰੁਪਏ ਤੋਂ ਸ਼ੁਰੂ <br/>... ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।