30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਗਊਧਨ ਦੀ ਸੁਰੱਖਿਆ ਤੇ ਸੰਭਾਲ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਅਜੀਤ ਡੈਸਕ 12-06-2026
ਐੱਸ. ਏ. ਐੱਸ. ਨਗਰ, 11 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਗਊ ਸੇਵਾ ਕਮਿਸ਼ਨ ਗਊਧਨ ਦੀ ਸੁਰੱਖਿਆ, ਭਲਾਈ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਪਸ਼ੂ-ਪਾਲਣ, ਸਥਾਨਕ ਸਰਕਾਰਾਂ ਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਹਦਾਇਤ ਕੀਤੀ ਕਿ ਸੜਕਾਂ 'ਤੇ ਘੁੰਮ ਰਹੇ ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੇ ਸਰਕਾਰੀ ਕੈਟਲ ਪਾਊਾਡਾਂ 'ਚ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸੜਕਾਂ 'ਤੇ ਘੁੰਮਦੇ ਲਾਵਾਰਿਸ ਪਸ਼ੂ ਨਾ ਸਿਰਫ਼ ਟ੍ਰੈਫਿਕ 'ਚ ਰੁਕਾਵਟ ਪੈਦਾ ਕਰਦੇ ਹਨ, ਸਗੋਂ ਸੜਕੀ ਹਾਦਸਿਆਂ ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਕਾਰਨ ਵੀ ਬਣਦੇ ਹਨ | ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਇਸ ਸਮੱਸਿਆ ਦਾ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ | ਉਪਰੰਤ ਉਪ ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਗਊ ਸੇਵਾ ਸੈੱਸ ਤਹਿਤ ਇਕੱਠੀ ਕੀਤੀ ਗਈ ਰਕਮ ਦੀ ਵਰਤੋਂ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ, ਚਾਰੇ, ਸਿਹਤ ਸੇਵਾਵਾਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਕੀਤੀ ਜਾਵੇ | ਇਸੇ ਦੌਰਾਨ ਨਗਰ ਨਿਗਮ ਵਲੋਂ ਗਊ ਸੇਵਾ ਸੈੱਸ ਤਹਿਤ ਇਕੱਠੀ ਕੀਤੀ ਗਈ ਰਕਮ ਅਤੇ ਉਸ ਦੀ ਵਰਤੋਂ ਸੰਬੰਧੀ ਰਿਪੋਰਟ ਪੇਸ਼ ਕੀਤੀ ਗਈ | ਉਪਰੰਤ ਉਪ ਚੇਅਰਮੈਨ ਨੇ ਗਊ ਤਸਕਰੀ, ਗਊ ਹੱਤਿਆ ਤੇ ਗਊ ਮਾਸ ਨਾਲ ਸੰਬੰਧਿਤ ਦਰਜ ਮਾਮਲਿਆਂ ਦੀ ਸਮੀਖਿਆ ਕਰਦਿਆਂ ਸਲਾਟਰ ਹਾਊਸਾਂ ਦੀ ਨਿਯਮਿਤ ਚੈਕਿੰਗ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਡੀ. ਡੀ. ਪੀ. ਓ. ਪਰਮਬੀਰ ਕੌਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਨਗਰ ਨਿਗਮ, ਪਸ਼ੂ-ਪਾਲਣ ਵਿਭਾਗ, ਪੰਚਾਇਤੀ ਰਾਜ ਸੰਸਥਾਵਾਂ, ਸਥਾਨਕ ਸਰਕਾਰਾਂ ਦੇ ਨੁਮਾਇੰਦੇ ਤੇ ਜ਼ਿਲ੍ਹੇ ਦੀਆਂ ਸਰਕਾਰੀ ਤੇ ਨਿੱਜੀ ਗਊਸ਼ਾਲਾਵਾਂ ਦੇ ਪ੍ਰਬੰਧਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਅਹੁਦੇਦਾਰਾਂ ਤੇ ਵਰਕਰਾਂ ਨੇ ਮੀਟਿੰਗ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ ਅਗਲੀ ਖ਼ਬਰ ਹੋਟਲ ਦੇ ਕਮਰੇ 'ਚੋਂ 101 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।