30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਿਹਤ ਟੀਮਾਂ ਵਲੋਂ ਬਲੌਂਗੀ ਅਤੇ ਬੜਮਾਜਰਾ ਵਿਖੇ ਮਾਸ ਡੇਂਗੂ ਸਰਵੇ

ਅਜੀਤ ਡੈਸਕ 12-06-2026
ਐੱਸ. ਏ. ਐੱਸ. ਨਗਰ, 11 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਸਿਹਤ ਟੀਮਾਂ ਵਲੋਂ ਪਿੰਡ ਬਲੌਂਗੀ ਤੇ ਬੜਮਾਜਰਾ ਵਿਖੇ ਮਾਸ ਡੇਂਗੂ ਸਰਵੇ ਕੀਤਾ ਗਿਆ | ਇਸ ਦੌਰਾਨ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਐਪੀਡੀਮੋਲੋਜਿਸਟ ਡਾ. ਅਨਾਮਿਕਾ ਨੇ ਕਿਹਾ ਕਿ ਡੇਂਗੂ ਇਕ ਗੰਭੀਰ ਬਿਮਾਰੀ ਹੈ ਜਿਸ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਲੋਕਾਂ ਨੂੰ ਹਫ਼ਤੇ 'ਚ ਇਕ ਦਿਨ 'ਡਰਾਈ ਡੇ' ਮਨਾਉਣ, ਕੂਲਰਾਂ, ਗ਼ਮਲਿਆਂ, ਫ਼ਰਿਜ ਦੀਆਂ ਟਰੇਆਂ ਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਨਿਯਮਿਤ ਤੌਰ 'ਤੇ ਖਾਲੀ ਤੇ ਸਾਫ਼ ਕਰਨ ਦੀ ਅਪੀਲ ਕੀਤੀ | ਇਹ ਸਰਵੇ ਸਿਹਤ ਸੁਪਰਵਾਈਜ਼ਰ ਦਿਨੇਸ਼ ਚੌਧਰੀ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਨਰਿੰਦਰ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ, ਲਖਵੰਤ ਸਿੰਘ ਤੇ ਹੋਰਨਾਂ ਸਿਹਤ ਕਾਮਿਆਂ ਵਲੋਂ ਕੀਤਾ ਗਿਆ | ਟੀਮਾਂ ਨੇ ਘਰਾਂ, ਸਰਕਾਰੀ ਤੇ ਨਿੱਜੀ ਥਾਵਾਂ ਦੀ ਜਾਂਚ ਕਰਕੇ ਸੰਭਾਵਿਤ ਡੇਂਗੂ ਬਰੀਡਿੰਗ ਸਾਈਟਾਂ ਦੀ ਪਛਾਣ ਕੀਤੀ ਤੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ ਤੇ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖੀ ਜਾਵੇ ਤਾਂ ਜੋ ਡੇਂਗੂ ਵਰਗੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ |
ਪਿਛਲੀ ਖ਼ਬਰ ਡੇਰਾਬੱਸੀ ਦੇ ਕੈਲਾਸ਼ ਇਨਕਲੇਵ ਵਿਖੇ ਗੁਆਂਢੀਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਖਰੜ ਸ਼ਹਿਰ 'ਚ ਮਾਸ ਡੇਂਗੂ ਸਰਵੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।