12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਿੰਡ ਮੌਲੀ ਬੈਦਵਾਣ ਦੀ ਪੰਚਾਇਤ ਭੰਗ ਹੋਣ ਦੇ ਬਾਵਜੂਦ ਕਰੋੜਾਂ ਦੀ ਜ਼ਮੀਨ ਵੇਚਣ ਦਾ ਮਾਮਲਾ ਗਰਮਾਇਆ <br/>

ਮਾਮਲੇ ਦੀ ਜਾਂਚ ਲਈ ਕੇਂਦਰੀ ਤੇ ਸੂਬਾਈ ਜਾਂਚ ਏਜੰਸੀਆਂ ਨੂੰ ਭੇਜੀ ਸ਼ਿਕਾਇਤ ਦੀ ਕਾਪੀ ਦਿਖਾਉਂਦੇ ਹੋਏ ਪਿੰਡ ਦੇ ਮੁਹਤਬਰ | ਅਜੀਤ ਤਸਵੀਰ <br/> 13-06-2026
ਐੱਸ. ਏ. ਐੱਸ. ਨਗਰ, 12 ਜੂਨ (ਪ੍ਰੋ. ਅਵਤਾਰ ਸਿੰਘ)-ਪਿੰਡ ਮੌਲੀ ਬੈਦਵਾਣ ਦੀ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਇਕ ਪ੍ਰਾਈਵੇਟ ਬਿਲਡਰ ਨੂੰ ਵੇਚਣ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ | ਪਿੰਡ ਦੀ ਪੰਚਾਇਤ ਭੰਗ ਹੋਣ ਦੇ ਬਾਵਜੂਦ ਕਰੋੜਾਂ ਰੁ. ਦੀ ਇਸ ਜ਼ਮੀਨ ਦੀ ਰਜਿਸਟਰੀ ਬਿਲਡਰ ਦੇ ਨਾਂਅ 'ਤੇ ਕਰ ਦਿੱਤੀ ਗਈ | ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕੇਂਦਰੀ ਤੇ ਸੂਬਾਈ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ | ਪਿੰਡ ਦੇ ਮੁਹਤਬਰਾਂ ਭਗਤ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਅਤੇ ਹਰਜਿੰਦਰ ਸਿੰਘ ਚੇਤੂ ਦੀ ਅਗਵਾਈ ਹੇਠ ਸੈਂਕੜੇ ਪਿੰਡ ਵਾਸੀਆਂ ਵਲੋਂ ਭੇਜੀ ਗਈ ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ ਪਿੰਡ ਮੌਲੀ ਬੈਦਵਾਣ ਦੀ ਪੰਚਾਇਤ ਕਈ ਮਹੀਨੇ ਪਹਿਲਾਂ ਪਿੰਡ ਦੇ ਨਗਰ ਨਿਗਮ 'ਚ ਸ਼ਾਮਿਲ ਹੋਣ ਕਾਰਨ ਕਾਨੂੰਨੀ ਤੌਰ 'ਤੇ ਭੰਗ ਹੋ ਗਈ ਸੀ | ਨਿਯਮਾਂ ਮੁਤਾਬਿਕ ਪੰਚਾਇਤ ਕੋਲ ਕਿਸੇ ਵੀ ਤਰ੍ਹਾਂ ਦਾ ਫ਼ੈਸਲਾ ਲੈਣ ਜਾਂ ਜ਼ਮੀਨ ਵੇਚਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ ਸੀ ਪਰ ਇਸ ਦੇ ਬਾਵਜੂਦ ਸਾਬਕਾ ਸਰਪੰਚ ਨੇ ਕਥਿਤ ਤੌਰ 'ਤੇ ਸਰਕਾਰੀ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਦੀ 3 ਕਨਾਲ 15 ਮਰਲੇ ਕੀਮਤੀ ਜ਼ਮੀਨ ਦੀ ਰਜਿਸਟਰੀ 14 ਕਰੋੜ 40 ਲੱਖ ਰੁ. 'ਚ ਇਕ ਨਿੱਜੀ ਬਿਲਡਰ ਦੇ ਹੱਕ 'ਚ ਕਰਵਾ ਦਿੱਤੀ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਿੱਧੇ ਤੌਰ 'ਤੇ ਜਨਤਕ ਜਾਇਦਾਦ ਨੂੰ ਲੁੱਟਣ ਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ ਹੈ | ਇਸ ਵੱਡੇ ਵਿੱਤੀ ਲੈਣ-ਦੇਣ ਅਤੇ ਘੁਟਾਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਅਤੇ ਸਥਾਨਕ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਅਤੇ ਸੂਬੇ ਦੀਆਂ ਉੱਚ ਪੱਧਰੀ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ | ਪਿੰਡ ਦੇ ਮੁਹਤਬਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਸੰਬੰਧਿਤ ਉੱਚ ਅਧਿਕਾਰੀਆਂ ਨੇ ਇਸ ਮਾਮਲੇ 'ਚ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਅਤੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਨਾ ਹੋਇਆ ਤਾਂ ਸੈਂਕੜੇ ਪਿੰਡ ਵਾਸੀ ਇਨਸਾਫ਼ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਲੋੜ ਪੈਣ 'ਤੇ ਤਿੱਖਾ ਸੰਘਰਸ਼ ਉਲੀਕਣਗੇ |

ਪਿਛਲੀ ਖ਼ਬਰ ਪ੍ਰੀ-ਮੌਨਸੂਨ ਦੀ ਪਈ ਪਹਿਲੀ ਬਰਸਾਤ ਨੇ ਮੁਹਾਲੀ ਵਾਸੀਆਂ ਨੂੰ ਦਿਵਾਈ ਗਰਮੀ ਤੋਂ ਰਾਹਤ <br/> ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 'ਈਵੋਲਵ ਵਿਦ ਅਰਸ਼ਦੀਪ ਕੌਰ' ਫਰਮ ਦਾ ਲਾਇਸੰਸ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।