27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਤੇਲ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਲੋਕਾਂ ਦੀਆਂ ਜੇਬਾਂ 'ਤੇ ਸਿੱਧਾ ਹਮਲਾ : ਸ਼ਰਮਾ <br/>

ਅਜੀਤ ਡੈਸਕ 14-06-2026
ਖਰੜ, 13 ਜੂਨ (ਜੰਡਪੁਰੀ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ/ਡੀਜ਼ਲ ਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸ ਨੂੰ ਆਮ ਲੋਕਾਂ ਦੀ ਜੇਬ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ 29 ਰੁਪਏ ਵਾਧਾ ਕਰਨਾ ਲੋਕਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਇਹ ਵਾਧਾ ਵੱਡੀ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ | ਸ਼ਰਮਾ ਨੇ ਦੋਸ਼ ਲਗਾਇਆ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਲੋਕਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਮਹਿੰਗਾਈ 'ਚ ਲਗਾਤਾਰ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਣ ਕਾਰਨ ਹੋਟਲਾਂ, ਢਾਬਿਆਂ ਤੇ ਰੈਸਟੋਰੈਂਟਾਂ ਦੇ ਖ਼ਰਚਿਆਂ 'ਚ ਵਾਧਾ ਹੋ ਰਿਹਾ ਹੈ ਜਿਸ ਦਾ ਸਿੱਧਾ ਅਸਰ ਆਮ ਗ੍ਰਾਹਕਾਂ 'ਤੇ ਪੈ ਰਿਹਾ ਹੈ | ਇਸ ਨਾਲ ਰੋਜ਼ਮਰ੍ਹਾ ਦੀਆਂ ਵਸਤਾਂ ਤੇ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਰਹੀਆਂ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋਕ-ਹਿੱਤ ਨੂੰ ਧਿਆਨ 'ਚ ਰੱਖਦਿਆਂ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉਤਰ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ |


ਪਿਛਲੀ ਖ਼ਬਰ ਨਸ਼ੇ ਦੀ ਲੱਤ ਖ਼ਿਲਾਫ਼ ਜੰਗ ਵਿਚ ਅਧਿਆਪਕਾਂ, ਮਾਪਿਆਂ ਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ-ਡਾ. ਬਲਬੀਰ ਸਿੰਘ... ਅਗਲੀ ਖ਼ਬਰ ਸੜਕ ਹਾਦਸੇ ਦੌਰਾਨ 16 ਸਾਲਾ ਵਿਦਿਆਰਥੀ ਦੇਵਾਂਸ਼ ਸਿੰਘ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।