27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ੇ ਦੀ ਲੱਤ ਖ਼ਿਲਾਫ਼ ਜੰਗ ਵਿਚ ਅਧਿਆਪਕਾਂ, ਮਾਪਿਆਂ ਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ-ਡਾ. ਬਲਬੀਰ ਸਿੰਘ <br/>

ਅਜੀਤ ਡੈਸਕ 14-06-2026
ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ 'ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ 'ਤੇ ਨਿਰਭਰ ਕਰੇਗੀ | 1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿਚੋਂ ਇਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟਰੀਟਮੈਂਟ ਕੇਂਦਰਾਂ ਵਿਚ ਨਸ਼ੇ ਤੋਂ ਪ੍ਰਭਾਵਿਤ 90,000 ਤੋਂ ਵੱਧ ਵਿਅਕਤੀਆਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ | 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਕਈ ਵਿਅਕਤੀਆਂ ਨੇ ਸਫ਼ਲਤਾਪੂਰਵਕ ਇਲਾਜ ਅਤੇ ਮੁੜ ਵਸੇਬਾ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਸਿਹਤਮੰਦ ਜੀਵਨ ਬਤੀਤ ਕਰ ਰਹੇ ਹਨ | ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਦੇ ਤਿੰਨ ਮੁੱਖ ਥੰਮ੍ਹ ਹਨ-ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਕਾਊਾਸਲਿੰਗ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਗੁਣਾਤਮਕ ਖੋਜ ਉੱਪਰ ਆਧਾਰਿਤ ਏ.ਆਈ. ਪੰਜ-ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ ਦੀ ਹੋਈ ਸਮਾਪਤੀ <... ਅਗਲੀ ਖ਼ਬਰ ਤੇਲ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਲੋਕਾਂ ਦੀਆਂ ਜੇਬਾਂ 'ਤੇ ਸਿੱਧਾ ਹਮਲਾ : ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।