28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਚਕੂਲਾ ਵਿਖੇ ਸਾਲੇ ਵਲੋਂ ਜੀਜੇ ਦੀ ਹੱਤਿਆ <br/>

ਅਜੀਤ ਡੈਸਕ 14-06-2026

ਪੰਚਕੂਲਾ, 13 ਜੂਨ (ਕਪਿਲ)-ਨਾਢਾ ਸਾਹਿਬ ਦੇ ਨੇੜੇ ਇਕ ਪਰਿਵਾਰਕ ਵਿਵਾਦ ਦੌਰਾਨ ਸਾਲੇ ਵਲੋਂ ਆਪਣੇ ਜੀਜੇ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਭਰਾਵਾਂ ਅਤੇ ਉਨ੍ਹਾਂ ਦੇ ਸਾਲੇ ਵਿਚਾਲੇ ਹੋਈ ਤਿੱਖੀ ਬਹਿਸ ਦੌਰਾਨ ਮਾਮਲਾ ਇੰਨਾ ਵਧ ਗਿਆ ਕਿ ਸਾਲੇ ਨੇ ਵੱਡੇ ਭਰਾ ਰਵੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਹਮਲੇ 'ਚ ਰਵੀ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ | ਜ਼ਖ਼ਮੀ ਹਾਲਤ 'ਚ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਘਟਨਾ ਤੋਂ ਬਾਅਦ ਮੁਲਜ਼ਮ ਸਾਲਾ ਵਿੱਕੀ ਮੌਕੇ ਤੋਂ ਫਰਾਰ ਹੋ ਗਿਆ | ਮਿ੍ਤਕ ਰਵੀ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੀ ਪਤਨੀ ਦਾ ਹਸਪਤਾਲ ਦੇ ਬਾਹਰ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ | ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਅਤੇ ਸੀ. ਆਈ. ਏ. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਪੁੱਛਗਿੱਛ ਲਈ ਮਿ੍ਤਕ ਰਵੀ ਦੇ ਛੋਟੇ ਭਰਾ ਬੰਟੀ ਨੂੰ ਹਿਰਾਸਤ 'ਚ ਲੈ ਲਿਆ | ਪੁਲਿਸ ਵਲੋਂ ਫ਼ਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਚੰਡੀਮੰਦਿਰ ਥਾਣੇ ਦੇ ਇੰਚਾਰਜ ਯੋਗਧਿਆਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਾਢਾ ਸਾਹਿਬ ਏਰੀਆ 'ਚ ਲੜਾਈ-ਝਗੜਾ ਹੋਇਆ ਹੈ ਅਤੇ ਗੰਭੀਰ ਚੋਣ ਲੱਗਣ ਕਾਰਨ ਇਕ ਵਿਅਕਤੀ ਦੀ ਹਸਪਤਾਲ 'ਚ ਜ਼ੇਰੇ ਇਲਾਜ ਮੌਤ ਹੋ ਗਈ ਹੈ | 

ਪਿਛਲੀ ਖ਼ਬਰ ਐੱਸ. ਆਈ. ਆਰ. ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ <br/> ਅਗਲੀ ਖ਼ਬਰ ਔਰਤ ਦੁਕਾਨਦਾਰ ਨਾਲ ਛੇੜਛਾੜ ਤੋਂ ਬਾਅਦ ਪਰਿਵਾਰ 'ਤੇ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।