29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਚੰਡੀਗੜ੍ਹ ਦੇ ਜਲ ਸਪਲਾਈ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਪ੍ਰਗਟਾਇਆ ਰੋਸ <br/>

ਅਜੀਤ ਡੈਸਕ 14-06-2026
ਚੰਡੀਗੜ੍ਹ, 13 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਜਲ ਸਪਲਾਈ ਵਰਕਰ ਯੂਨੀਅਨ ਵਲੋਂ ਨੂੰ ਹੋਣ ਵਾਲੀ ਰੈਲੀ ਦੀ ਤਿਆਰੀ ਲਈ ਅੱਜ ਗੇਟ ਮੀਟਿੰਗ ਕੀਤੀ ਗਈ | ਇਸ ਵਿਚ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਯੂਨੀਅਨ ਦੇ ਚੇਅਰਮੈਨ ਰਾਜਿੰਦਰ ਕੁਮਾਰ ਸ਼ਰਮਾ, ਪ੍ਰਧਾਨ ਨਿਰਮਲ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਉਪ ਚੇਅਰਮੈਨ ਦਲਜੀਤ ਸਿੰਘ, ਉਪ ਪ੍ਰਧਾਨ ਅਮਿਤ ਕੁਮਾਰ, ਉਪ ਪ੍ਰਧਾਨ ਦਲਜੀਤ ਸਿੰਘ ਮਲੋਆ, ਸਕੱਤਰ ਦੀਪਕ ਧੀਮਾਨ, ਸੰਦੀਪ ਸ਼ਰਮਾ, ਸੰਜੇ ਦੱਤ ਆਦਿ ਨੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ |
ਯੂਨੀਅਨ ਆਗੂਆਂ ਨੇ ਕਿਹਾ ਕਿ ਕਰਮਚਾਰੀਆਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ 16 ਜੂਨ ਦੀ ਮੈਗਾ ਰੈਲੀ ਨੂੰ ਇਤਿਹਾਸਕ ਘਟਨਾ ਬਣਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਸੰਘਰਸ਼ ਚੱਲ ਰਿਹਾ ਹੈ, ਅਤੇ ਹੁਣ ਸਮਾਂ ਆ ਗਿਆ ਹੈ ਕਿ ਸਾਰੇ ਮੁਲਾਜ਼ਮ ਇੱਕਜੁੱਟ ਹੋ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ | ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ ਲਈ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਲੰਬੇ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਸਾਰੇ ਆਊਟਸੋਰਸ ਅਤੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਈ.ਪੀ.ਐਫ, ਈ.ਐਸ.ਆਈ ਅਤੇ ਹੋਰ ਕਾਨੂੰਨੀ ਲਾਭਾਂ ਦੇ ਪੂਰੇ ਲਾਭ ਯਕੀਨੀ ਬਣਾਏ ਜਾਣ, ਖ਼ਾਲੀ ਅਸਾਮੀਆਂ ਲਈ ਤੁਰੰਤ ਭਰਤੀ ਕੀਤੀ ਜਾਵੇ, ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਅਤੇ ਸਾਰੇ ਭੱਤੇ ਦਿੱਤੇ ਜਾਣ, ਮਜ਼ਦੂਰ ਵਿਰੋਧੀ ਨੀਤੀਆਂ ਵਾਪਸ ਲਈਆਂ ਜਾਣ ਪ੍ਰਤੀ ਵੀ ਆਪਣੀ ਆਵਾਜ਼ ਉਠਾਈ ਗਈ |

ਪਿਛਲੀ ਖ਼ਬਰ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ 'ਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ-ਕੁਲਤਾਰ ਸਿੰ... ਅਗਲੀ ਖ਼ਬਰ ਨਹਿਰਾਂ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਭੰਗਾਲਾ ਤੋਂ ਮੋਜਵਾਲ ਅਤੇ ਭੰਗਾਲਾ ਤੋਂ ਪਲਾਕੀ ਨਹਿਰ ਦੇ ਸੂਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।