29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐਰੋਸਿਟੀ ਦੇ ਲੁੱਟ-ਖਸੁੱਟ ਦੇ ਮਾਮਲੇ 'ਚ ਗਿ੍ਫ਼ਤਾਰ ਹੈੱਡ ਕਾਂਸਟੇਬਲ ਜੀਵਨਦੀਪ ਸਿੰਘ ਨੌਕਰੀ ਤੋਂ ਬਰਖ਼ਾਸਤ <br/>

ਅਜੀਤ ਡੈਸਕ 14-06-2026
ਐੱਸ. ਏ. ਐੱਸ. ਨਗਰ, 13 ਜੂਨ (ਕਪਿਲ ਵਧਵਾ)-ਐਰੋਸਿਟੀ ਦੇ ਲੁੱਟ-ਖਸੁੱਟ ਦੇ ਮਾਮਲੇ 'ਚ ਗਿ੍ਫ਼ਤਾਰ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਜੀਵਨਦੀਪ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਉਸ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਹਨ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਆਈ. ਟੀ. ਸਿਟੀ ਥਾਣੇ ਦੀ ਪੁਲਿਸ ਨੇ ਐਰੋਸਿਟੀ ਵਿਚ ਵਾਪਰੀ ਲੁੱਟ ਦੀ ਘਟਨਾ ਦੇ ਸੰਬੰਧ ਵਿਚ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਗਿ੍ਫ਼ਤਾਰ ਮੁਲਜ਼ਮਾਂ ਵਿਚ ਪੰਜਾਬ ਪੁਲਿਸ ਦਾ ਹੈੱਡ ਕਾਂਸਟੇਬਲ ਜੀਵਨਦੀਪ ਸਿੰਘ ਵੀ ਸ਼ਾਮਿਲ ਹੈ | ਇਸ ਤੋਂ ਬਾਅਦ ਪੁਲਿਸ ਵਿਭਾਗ ਵਲੋਂ ਵਿਭਾਗੀ ਕਾਰਵਾਈ ਸ਼ੁਰੂ ਕਰਦਿਆਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ | ਪੁਲਿਸ ਅਨੁਸਾਰ 1 ਜੂਨ ਦੀ ਦੇਰ ਰਾਤ ਐਰੋਸਿਟੀ ਦੇ ਬਲਾਕ-ਸੀ ਸਥਿਤ ਸਰਵਿਸ ਰੋਡ 'ਤੇ ਕੁਝ ਨੌਜਵਾਨਾਂ ਨੂੰ ਹਥਿਆਰਾਂ ਦੀ ਨੋਕ 'ਤੇ ਨਿਸ਼ਾਨਾ ਬਣਾਇਆ ਗਿਆ ਸੀ | ਮੁਲਜ਼ਮਾਂ ਨੇ ਪੀੜਤਾਂ ਕੋਲੋਂ ਸੋਨੇ ਦੀ ਚੇਨ, ਮੋਬਾਈਲ ਫ਼ੋਨ, ਲੈਪਟਾਪ ਅਤੇ ਥਾਰ ਗੱਡੀ ਦੀ ਚਾਬੀ ਖੋਹ ਕੀਤੀ ਸੀ | ਇਸ ਦੌਰਾਨ ਇਕ ਨੌਜਵਾਨ ਜ਼ਖ਼ਮੀ ਵੀ ਹੋ ਗਿਆ ਸੀ | ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ | ਜਾਂਚ ਉਪਰੰਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਿਆ ਗਿਆ ਸਾਮਾਨ ਬਰਾਮਦ ਕੀਤਾ ਗਿਆ ਸੀ | ਗਿ੍ਫ਼ਤਾਰ ਮੁਲਜ਼ਮਾਂ 'ਚ ਇਕ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਸਖ਼ਤ ਰੁਖ ਅਪਣਾਇਆ | ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪੁਲਿਸ ਵਿਭਾਗ 'ਚ ਅਪਰਾਧਿਕ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਿਲ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਮਾਮਲਿਆਂ 'ਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਇਕ ਹੋਰ ਮੁਲਜ਼ਮ ਹਾਲੇ ਵੀ ਫ਼ਰਾਰ ਹੈ, ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅUਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ... ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਖਰੜ ਵਾਸੀਆਂ ਨੂੰ ਡੇਂਗੂ ਤੋਂ ਬਚਾਓ ਹਿਤ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।