28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਪਡਿਆਲਾ ਤੋਂ ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ਼ ਭਰਤੀ ਮੁਹਿੰਮ ਦਾ ਆਗਾਜ਼

ਅਜੀਤ ਡੈਸਕ 15-06-2026
ਕੁਰਾਲੀ, 14 ਜੂਨ (ਹਰਪ੍ਰੀਤ ਸਿੰਘ)-ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਵਲੋਂ ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ਼ ਭਰਤੀ ਮੁਹਿੰਮ ਦਾ ਆਗਾਜ਼ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਤੋਂ ਕੀਤਾ ਗਿਆ | ਇਸ ਮੌਕੇ ਪਿੰਡ ਪਡਿਆਲਾ ਵਿਖੇ ਮਹਿਲਾ ਕਾਂਗਰਸ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ 'ਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਭਾਗ ਲਿਆ | ਇਸ ਮੌਕੇ ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਮਹਿਲਾਵਾਂ ਦੇ ਹੱਕਾਂ, ਸਨਮਾਨ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਮਹਿਲਾਵਾਂ ਦੀ ਰਾਜਨੀਤੀ ਤੇ ਸਮਾਜਿਕ ਖੇਤਰ ਵਿਚ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਕਾਂਗਰਸ ਪਾਰਟੀ ਮਹਿਲਾਵਾਂ ਨੂੰ ਅੱਗੇ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਕਾਂਗਰਸ ਪਾਰਟੀ ਨਾਲ ਜੁੜਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ 'ਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਪੰਜਾਬ ਮਹਿਲਾ ਕਾਂਗਰਸ ਵਲੋਂ ਸੂਬੇ ਭਰ ਵਿਚ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਵੀਆਂ ਮਹਿਲਾ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ | ਇਸ ਮੌਕੇ ਮੌਜੂਦ ਮਹਿਲਾਵਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ | ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ, ਪਰਮਜੀਤ ਕੌਰ ਪੈਂਤਪੁਰ, ਬਲਵਿੰਦਰ ਕੌਰ, ਅਰਸ਼ਪ੍ਰੀਤ ਕੌਰ, ਬਲਜੀਤ ਕੌਰ, ਮਨਦੀਪ ਕੌਰ, ਦਲਜੀਤ ਕੌਰ, ਨਵਜੋਤ ਕੌਰ, ਰਾਜ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਮਹਿਲਾਵਾਂ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 10 ਤੋਂ ਜਿੱਤੇ ਕੌਂਸਲਰ ਭੁਪਿੰਦਰ ਸਿੰਘ ਸੈਣੀ ਵਲੋਂ ਸ਼ੁਕਰਾਨੇ ਵਜੋਂ ਕਰਵਾਇਆ ਵਿਸ਼ਾਲ ਧਾਰਮਿਕ ਸ... ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ਤਿਆਰੀਆਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।