28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਐਸੋਸੀਏਸ਼ਨ ਵਲੋਂ ਉਚੇਰੀ ਸਿੱਖਿਆ ਵਿਭਾਗ ਦੇ ਨਵ ਨਿਯੁਕਤ ਡਾਇਰੈਕਟਰ ਦਾ ਸਵਾਗਤ

ਅਜੀਤ ਡੈਸਕ 15-06-2026
ਐੱਸ. ਏ. ਐੱਸ. ਨਗਰ, 14 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਆਈ. ਏ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਕੁਲਵੰਤ ਸਿੰਘ ਆਈ. ਏ. ਐਸ. ਨੇ ਡਾਇਰੈਕਟਰ, ਉਚੇਰੀ ਸਿੱਖਿਆ, ਪੰਜਾਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਾਂਗਵਾਨ, ਉਪ ਪ੍ਰਧਾਨ ਸ਼ਿਵਾਨੀ, ਵਿੱਤ ਸਕੱਤਰ ਨਿਤਿਨ ਕਪਿਲਾ, ਪ੍ਰੈਸ ਸਕੱਤਰ ਫਾਗੁਣ ਮੜਕਨ ਅਤੇ ਜਥੇਬੰਦੀ ਸਕੱਤਰ ਕਰਮਜੀਤ ਕੌਰ ਆਦਿ ਵਲੋਂ ਨਵੇਂ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਚੇਰੀ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨਾਲ ਸੰਬੰਧਿਤ ਮਸਲਿਆਂ ਦਾ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਹੋਵੇਗਾ | ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ | ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਸਕੱਤਰ ਨੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ <br/> ਅਗਲੀ ਖ਼ਬਰ ਭਾਜਪਾ ਦੇ ਦਾਅਵੇ ਅਸਲੀਅਤ ਤੋਂ ਕੋਹਾਂ ਦੂਰ-ਵਿਜੈਪਾਲ ਸਿੰਘ ਇਸ਼ਤਿਹਾਰਾਂ 'ਚ 'ਬੇਮਿਸਾਲ', ਹਕੀਕਤ 'ਚ 'ਬਦਹਾਲ'-'ਆਪ' ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।