27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੰਗ ਨੇ ਕਜੌਲੀ ਵਾਟਰ ਵਰਕਸ ਪ੍ਰਾਜੈਕਟ 'ਚ ਦੇਰੀ ਨੂੰ ਲੈ ਕੇ ਸੰਬੰਧਿਤ ਮੰਤਰੀ ਨੂੰ ਲਿਖਿਆ ਪੱਤਰ <br/>

ਅਜੀਤ ਡੈਸਕ 15-06-2026
ਖਰੜ, 14 ਜੂਨ (ਜੰਡਪੁਰੀ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਜੌਲੀ ਵਾਟਰ ਵਰਕਸ ਪ੍ਰਾਜੈਕਟ 'ਚ ਹੋ ਰਹੀ ਦੇਰੀ ਨੂੰ ਲੈ ਕੇ ਪੱਤਰ ਲਿਖਿਆ ਹੈ | ਪੱਤਰ 'ਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੇ ਆਪਣੇ ਹਲਕਾ ਖਰੜ ਅਤੇ ਪੁਰਾਣੇ ਹਲਕਾ ਮੋਰਿੰਡਾ ਲਈ ਪੀਣ ਵਾਲੇ ਪਾਣੀ ਦੀ ਘਾਟ ਨੂੰ ਦੇਖਦੇ ਹੋਏ ਕ੍ਰਮਵਾਰ 5 ਐਮ. ਜੀ. ਡੀ. ਅਤੇ 1 ਐਮ. ਜੀ. ਡੀ. ਪੀਣ ਵਾਲਾ ਪਾਣੀ ਕਜੌਲੀ ਵਾਟਰ ਵਰਕਸ ਤੋਂ ਲੈਣ ਦਾ ਪ੍ਰਾਜੈਕਟ ਪੰਜਾਬ ਦੀ ਸਟੇਟ ਐਪੈਕਸ ਕਮੇਟੀ ਕੋਲੋਂ 22 ਸਤੰਬਰ 2021 ਨੂੰ ਪਾਸ ਕਰਵਾਇਆ ਸੀ | ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਨੂੰ ਸਰਕਾਰ ਵਲੋਂ ਪਾਸ ਹੋਏ ਨੂੰ ਤਕਰੀਬਨ 6 ਸਾਲ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਉਸਾਰੀ ਪੰਜਾਬ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਖਰੜ ਵਲੋਂ ਕਾਰਵਾਈ ਜਾਣੀ ਸੀ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਹੁਣ ਤੱਕ 'ਆਪ' ਸਰਕਾਰ ਨਗਰ ਕੌਂਸਲ ਖਰੜ ਦੇ 15 ਈ. ਓਜ਼ ਬਦਲ ਚੁੱਕੀ ਹੈ ਪਰ ਇਹ ਅਹਿਮ ਪ੍ਰਾਜੈਕਟ ਅਜੇ ਤੱਕ ਲਟਕਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ 'ਚ 92 ਟਿਊਬਵੈੱਲ ਪਹਿਲਾਂ ਹੀ ਚੱਲ ਰਹੇ ਹਨ ਜਿਨ੍ਹਾਂ ਦਾ ਪਾਣੀ ਦਾ ਪੱਧਰ ਹਰ ਸਾਲ ਹੇਠਾਂ ਜਾ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਇਸ ਤੋਂ ਇਲਾਵਾ ਇਨ੍ਹਾਂ ਟਿਊਬਵੈੱਲਾਂ ਦੇ ਬੁਨਿਆਦੀ ਢਾਂਚੇ ਤੇ ਬਿਜਲੀ ਆਦਿ 'ਤੇ ਵੀ ਭਾਰੀ ਖ਼ਰਚਾ ਵੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਾਂਗਰਸ ਸਰਕਾਰ ਵੇਲੇ ਸ਼ਹਿਰ ਨੂੰ ਕਜੌਲੀ ਵਾਟਰ ਵਰਕਸ ਦੇ ਰੂਪ 'ਚ ਦਿਵਾਈ ਗਈ ਸੌਗਾਤ ਦਾ 'ਆਪ' ਸਰਕਾਰ, ਸੀਵਰੇਜ ਬੋਰਡ ਤੇ ਨਗਰ ਕੌਂਸਲ ਖਰੜ ਦੀ ਅਣਗਹਿਲੀ ਕਾਰਨ ਹੁਣ ਤੱਕ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਧਿਆਨ ਦਿੰਦੇ ਹੋਏ ਕਜੌਲੀ ਵਾਟਰ ਵਰਕਸ ਦੇ ਪ੍ਰਾਜੈਕਟ ਨੂੰ ਮਿਤੀਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਜਾਰੀ ਕਰਨ ਤਾਂ ਜੋ ਖਰੜ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਸਮੱਸਿਆ ਤੋਂ ਰਾਹਤ ਮਿਲ

ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 142ਵਾਂ ਦਿਨ ਪੰਜਾਬ ਪੁਲਿਸ ਵਲੋਂ 593 ਥਾਈਾ ਛਾਪੇਮਾਰੀ, 360 ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਖਰੜ ਤੋਂ ਲੱਕੀ ਵਜੀਦਪੁਰ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਾਈ ਕਮਾਂਡ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।