01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਦੀ ਪ੍ਰਬੰਧਕ ਕਮੇਟੀ ਦੀ ਹੋਈ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 16-06-2026
ਐੱਸ. ਏ. ਐੱਸ. ਨਗਰ, 15 ਜੂਨ (ਪ੍ਰੋ. ਅਵਤਾਰ ਸਿੰਘ)-ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ‘ਚ ਭਾਰਜ ਫੈਬਰੀਕੇਟਰਜ਼ ਦੀ ਮਦਦ ਨਾਲ ਸ਼ਹਿਰ ਦੇ ਆਸ-ਪਾਸ ਦੇ ਪੰਜ ਸਕੂਲਾਂ ‘ਚ ਪੀਣ ਵਾਲੇ ਪਾਣੀ ਦੇ ਵਾਟਰ ਕੂਲਰ ਦਿੱਤੇ ਜਾਣਗੇ, ਜਦਕਿ ਲੋੜਵੰਦਾਂ ਨੂੰ ਪੰਜ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ 20 ਜੂਨ ਨੂੰ ਮਦਨਪੁਰ ਚੌਕ ਵਿਖੇ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਹਰਿਆਵਲ ਵਾਸਤੇ ਬੂਟੇ ਵੰਡਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਦੌਰਾਨ ਪ੍ਰਦੀਪ ਸਿੰਘ ਭਾਰਜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ, ਗੁਰਚਰਨ ਸਿੰਘ ਨੰਨੜ੍ਹਾ ਨੂੰ ਰਾਮਗੜ੍ਹੀਆ ਸਭਾ ਮੁਹਾਲੀ ਦਾ ਪ੍ਰਧਾਨ ਚੁਣੇ ਜਾਣ ਅਤੇ ਇੰਦਰਪ੍ਰੀਤ ਕੌਰ ਪ੍ਰਿੰਸ ਦਾ ਮੁਹਾਲੀ ਦੇ ਵਾ. ਨੰ. 7 ਤੋਂ ਨਗਰ ਨਿਗਮ ਦੀਆਂ ਚੋਣਾਂ ‘ਚ ਜਿੱਤ ਪ੍ਰਾਪਤ ਕਰਕੇ ਕੌਂਸਲਰ ਚੁਣੇ ਜਾਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਮੁੱਖ ਸਲਾਹਕਾਰ ਪ੍ਰਦੀਪ ਸਿੰਘ ਭਾਰਜ, ਜਨਰਲ ਸਕੱਤਰ ਗੁਰਚਰਨ ਸਿੰਘ, ਖ਼ਜ਼ਾਨਚੀ ਕੰਵਰਦੀਪ ਸਿੰਘ ਮਣਕੂ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਤਰਸੇਮ ਸਿੰਘ ਖੋਖਰ, ਸਰਵਣ ਸਿੰਘ ਕਲਸੀ, ਹਰਜੀਤ ਸਿੰਘ, ਅਬਰਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਮਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 367 ਵਿਅਕਤੀ ਕਾਬੂ ਅਗਲੀ ਖ਼ਬਰ ਨਸ਼ਾ ਤਸਕਰੀ ਦਾ ਲੱਕ ਤੋੜਿਆ ਤੇ ਹੁਣ ਇਸ ਨੂੰ ਬੁਰੀ ਤਰ੍ਹਾਂ ਤਬਾਹ ਕਰਾਂਗੇ : ਸੁਨੀਲ ਦਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।