01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਚਕੂਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

ਅਜੀਤ ਡੈਸਕ 16-06-2026
ਪੰਚਕੂਲਾ, 15 ਜੂਨ (ਕਪਿਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 18 ਜੂਨ ਨੂੰ ਸਥਾਨਕ ਸੈਕਟਰ-5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਹੋਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸੈਕਟਰ-1 ਸਥਿਤ ਪੀ. ਡਬਲਯੂ. ਡੀ. ਰੈਸਟ ਹਾਊਸ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਦੇ ਓ. ਐਸ. ਡੀ. ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪੰਚਕੂਲਾ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਇਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ’ਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਿਲ ਹੋਵੇਗੀ। ਇਸ ਤੋਂ ਇਲਾਵਾ ਸੰਤ-ਮਹਾਂਪੁਰਖ ਵੀ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਮਾਗਮ ਸੈਮੀਨਾਰ ਦੇ ਰੂਪ ’ਚ ਕਰਵਾਇਆ ਜਾਵੇਗਾ, ਜਿਸ ’ਚ ਵਕਤਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਾਂ ਦੇ ਸ਼ਾਨਦਾਰ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਸੈਣੀ ਸਮਾਗਮ ਸਥਾਨ ’ਤੇ ਲੱਗਣ ਵਾਲੀ ਛਬੀਲ ਦਾ ਵੀ ਉਦਘਾਟਨ ਕਰਨਗੇ। ਇਸ ਪ੍ਰੋਗਰਾਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ ਨੇ ਇਸ ਸਮਾਗਮ ਦੌਰਾਨ ਟ੍ਰੈਫ਼ਿਕ ਅਤੇ ਕਾਨੂੰਨ-ਵਿਵਸਥਾ, ਵਾਹਨਾਂ ਦੀ ਪਾਰਕਿੰਗ ਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸਮਾਗਮ ਦੇ ਸਫ਼ਲਤਾ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐਸ. ਡੀ. ਐਮ. ਪੰਚਕੂਲਾ ਚੰਦਰਕਾਂਤ ਕਟਾਰੀਆ ਸਮੇਤ ਸਿੱਖ ਪ੍ਰਤੀਨਿਧੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ: ਏ.ਡੀ.ਸੀ. ਡਾ. ਅਕਸ਼ਿਤਾ ਗੁਪਤਾ ਵਲੋਂ ਸ਼ਹਿਰ ਵਿਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।