‘ਗੈਂਗਸਟਰਾਂ ’ਤੇ ਵਾਰ’ ਦਾ 147ਵਾਂ ਦਿਨ ਪੰਜਾਬ ਪੁਲਿਸ ਵਲੋਂ 579 ਥਾਈਂ ਛਾਪੇਮਾਰੀ 219 ਗ੍ਰਿਫ਼ਤਾਰ
ਅਜੀਤ ਡੈਸਕ
17-06-2026
147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 472ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਨ੍ਹਾਂ ਦੇ ਕਬਜ਼ੇ ਵਿਚੋਂ 740 ਗ੍ਰਾਮ ਹੈਰੋਇਨ, 1062 ਨਸ਼ੀਲੀਆਂ ਗੋਲੀਆਂ ਅਤੇ 16000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 472 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 68,514 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।