22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਧਰਮ ਅਤੇ ਸਰਬੱਤ ਦੇ ਭਲੇ ਦਾ ਅਮਰ ਸੰਦੇਸ਼-ਰਾਜਪਾਲ ਕਟਾਰੀਆ

ਅਜੀਤ ਡੈਸਕ 18-06-2026
ਚੰਡੀਗੜ੍ਹ, 17 ਜੂਨ (ਸੰਦੀਪ ਕੁਮਾਰ ਮਾਹਨਾ) – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸੱਚ, ਇਨਸਾਫ਼ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਦਾ ਅਮਰ ਪ੍ਰਤੀਕ ਹੈ, ਜਿਸ ਤੋਂ ਹਰ ਪੀੜ੍ਹੀ ਨੂੰ ਪ੍ਰੇਰਣਾ ਮਿਲਦੀ ਰਹੇਗੀ। ਆਪਣੇ ਸੁਨੇਹੇ ’ਚ ਰਾਜਪਾਲ ਕਟਾਰੀਆ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ, ਧਾਰਮਿਕ ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੇ ਉੱਚੇ ਆਦਰਸ਼ਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਅੱਜ ਵੀ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਅਤੇ ਹਰ ਤਰ੍ਹਾਂ ਦੇ ਅਨਿਆਂ ਦਾ ਡਟ ਕੇ ਸਾਹਮਣਾ ਕਰਨ ਦੀ ਪ੍ਰੇਰਣਾ ਦਿੰਦੇ ਹਨ। ਰਾਜਪਾਲ ਕਟਾਰੀਆ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਧਰਮ, ਸੱਚਾਈ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿੱਤੀ ਗਈ ਇਕ ਅਦੁੱਤੀ ਮਿਸਾਲ ਹੈ, ਜੋ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਬਣੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਸਮਾਜ ਵਿਚ ਏਕਤਾ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ।
ਪਿਛਲੀ ਖ਼ਬਰ ਪੰਜਾਬ ਹਰਿਆਣਾ ਵਿਚ ਮੌਸਮ ਖ਼ਰਾਬ ਹੋਣ ਸੰਬੰਧੀ 5 ਦਿਨਾਂ ਦਾ ਯੈਲੋ ਅਲਰਟ ਜਾਰੀ ਅਗਲੀ ਖ਼ਬਰ ਰਤਨ ਲੁਬਾਣਾ ’ਤੇ ਗੋਲੀਬਾਰੀ ਹੋਣ ਦੇ ਮਾਮਲੇ ’ਚ ਵੱਡਾ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।