22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੰਜਾਬ ਹਰਿਆਣਾ ਵਿਚ ਮੌਸਮ ਖ਼ਰਾਬ ਹੋਣ ਸੰਬੰਧੀ 5 ਦਿਨਾਂ ਦਾ ਯੈਲੋ ਅਲਰਟ ਜਾਰੀ

ਅਜੀਤ ਡੈਸਕ 18-06-2026
ਚੰਡੀਗੜ੍ਹ, 17 ਜੂਨ (ਸੁਖਵਿੰਦਰ ਸਿੰਘ ਸ਼ਾਨ): ਪੰਜਾਬ ਅਤੇ ਹਰਿਆਣਾ ਵਿਚ ਅਗਲੇ 5 ਦਿਨ ਮੌਸਮ ਖ਼ਰਾਬ ਰਹਿਣ ਸੰਬੰਧੀ ਯੈਲੋ ਅਲਰਟ (ਚਿਤਾਵਨੀ) ਜਾਰੀ ਕੀਤੀ ਗਈ ਹੈ। ਚਿਤਾਵਨੀ ਦੇ ਚੱਲਦਿਆਂ ਇਨ੍ਹਾਂ ਸੂਬਿਆਂ ਵਿਚ ਵੱਖ ਵੱਖ ਥਾਵਾਂ ‘ਤੇ ਬੱਦਲਾਂ ਦੀ ਗਰਜ ਚਮਕ ਦੇ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਠੰਢੇ ਚੱਲਦੇ ਤਾਪਮਾਨ ਵਿਚ ਅੱਜ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਅੱਜ ਦਿਨ ਵੇਲੇ ਲੋਕਾਂ ਨੂੰ ਸਖ਼ਤ ਗਰਮੀ ਦੀ ਮਾਰ ਪਈ। ਮੌਸਮ ਵਿਭਾਗ ਵਲੋਂ ਸੂਚਨਾ ਅਨੁਸਾਰ 18 ਤੋਂ 22 ਜੂਨ ਤੱਕ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਬੱਦਲਾਂ ਦੀ ਗਰਜ ਚਮਕ ਦੇ ਨਾਲ ਮੀਂਹ ਪਵੇਗਾ ਤੇ 40 ਤੋਂ 50 ਕਿਲੋਮੀਟਰ ਗਤੀ ਦੀਆਂ ਤੇਜ਼ ਹਵਾਵਾਂ ਚੱਲਣਗੀਆਂ। ਸੂਬੇ ਦੇ ਸਮੁੱਚੇ ਮਾਲਵਾ ਅਤੇ ਪੁਆਧ ਖੇਤਰਾਂ ਦੇ ਵੱਖ ਵੱਖ ਹਿੱਸਿਆਂ ਵਿਚ 18 ਜੂਨ ਨੂੰ ਮੀਂਹ ਪਵੇਗਾ। ਅੱਜ ਵੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਿਆ ਹੈ। ਪੰਜਾਬ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ‘ਚ 37.1 ਡਿਗਰੀ ਸੈਲਸੀਅਸ, ਲੁਧਿਆਣਾ ‘ਚ 37.5 ਡਿਗਰੀ, ਪਟਿਆਲਾ ‘ਚ 38.8 ਡਿਗਰੀ, ਪਠਾਨਕੋਟ ‘ਚ 38.2 ਡਿਗਰੀ, ਫਰੀਦਕੋਟ ‘ਚ 37.5 ਡਿਗਰੀ, ਐਸ.ਬੀ.ਐਸ ਨਗਰ ‘ਚ 35.5 ਡਿਗਰੀ, ਫਾਜ਼ਿਲਕਾ ‘ਚ 35.6 ਡਿਗਰੀ, ਐਸ.ਏ.ਐਸ ਨਗਰ ‘ਚ 37.1 ਡਿਗਰੀ ਅਤੇ ਰੂਪਨਗਰ ਵਿਚ 38.1 ਡਿਗਰੀ ਸੈਲਸੀਅਸ ਰਿਹਾ। ਰਾਜਧਾਨੀ ਚੰਡੀਗੜ੍ਹ ਵਿਚ ਮੌਸਮ ਸਾਫ਼ ਅਤੇ ਖੁਸ਼ਕ ਰਿਹਾ, ਜਿਸ ਕਾਰਨ ਦਿਨ ਦਾ ਤਾਪਮਾਨ 38.3 ਡਿਗਰੀ ਅਤੇ ਰਾਤ ਦਾ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਲਕੇ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਬੱਦਲਾਂ ਦੀ ਗਰਜ ਚਮਕ ਨਾਲ ਮੀਂਹ ਪੈ ਸਕਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ’ਚ ਅੱਜ ਰਹੇਗੀ ਛੁੱਟੀ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਧਰਮ ਅਤੇ ਸਰਬੱਤ ਦੇ ਭਲੇ ਦਾ ਅਮਰ ਸੰਦੇਸ਼-ਰਾਜਪਾਲ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।