22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਹਿਲਾ ਮਿੱਤਰ ਨੂੰ ਕਤਲ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਸਿੰਘ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਅਜੀਤ ਡੈਸਕ 18-06-2026
ਐੱਸ. ਏ. ਐੱਸ. ਨਗਰ, 17 ਜੂਨ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-11 ਅਧੀਨ ਪੈਂਦੇ ਖੇਤਰ ਵਿਚਲੀ ਇਕ ਲੌਜਿਸਟਿਕ ਕੰਪਨੀ ਵਿਚ ਕੰਮ ਕਰਦੀ ਮਹਿਲਾ ਮਿੱਤਰ ਦਾ ਚਾਕੂ ਮਾਰ ਕੇ ਕਤਲ ਕਰਨ ਅਤੇ ਬਾਅਦ ਵਿਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਹਰਜਿੰਦਰ ਸਿੰਘ ਮਾਨ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਕਿ ਉਕਤ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਪੁਲਿਸ ਜਾਂਚ ਅਨੁਸਾਰ 4 ਜੂਨ ਦੀ ਸ਼ਾਮ ਨੂੰ ਉਦਯੋਗਿਕ ਖੇਤਰ ਸਥਿਤ ਇਕ ਨਿੱਜੀ ਕੰਪਨੀ ਵਿਚ ਕੰਮ ਕਰਨ ਵਾਲੇ ਹਰਜਿੰਦਰ ਸਿੰਘ ਮਾਨ ਅਤੇ ਉਸ ਦੀ ਮਹਿਲਾ ਮਿੱਤਰ ਡਿੰਪਲ, ਜੋ ਕਿ ਪਟਿਆਲਾ ਦੀ ਰਹਿਣ ਵਾਲੀ ਸੀ, ਵਿਚਕਾਰ ਕਾਫ਼ੀ ਸਮੇਂ ਤੋਂ ਮਨਮੁਟਾਵ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚਲਦਿਆਂ ਹਰਜਿੰਦਰ ਨੇ ਡਿੰਪਲ ‘ਤੇ ਚਾਕੂ ਨਾਲ ਦਰਜਨਾਂ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਵਾਰਦਾਤ ਤੋਂ ਬਾਅਦ ਉਸ ਨੇ ਘਟਨਾ ਅੰਜਾਮ ਦੇਣ ਲਈ ਵਰਤੇ ਗਏ ਚਾਕੂ ਨਾਲ ਆਪਣੇ ਗਲੇ ‘ਤੇ ਵੀ ਕਈ ਵਾਰ ਕਰਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਫੇਜ਼-11 ਦੀ ਪੁਲਿਸ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਅਹਿਮ ਸਬੂਤ ਇਕੱਤਰ ਕੀਤੇ। ਮਾਮਲੇ ਦੀ ਜਾਂਚ ਦੌਰਾਨ ਕਤਲ ਲਈ ਵਰਤਿਆ ਗਿਆ ਚਾਕੂ ਅਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਜਾ ਚੁੱਕੇ ਹਨ। ਘਟਨਾ ਦੌਰਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਹਰਜਿੰਦਰ ਸਿੰਘ ਦਾ ਪੰਜ ਦਿਨਾਂ ਤੱਕ ਇਲਾਜ ਚੱਲਦਾ ਰਿਹਾ ਅਤੇ ਹੋਸ਼ ‘ਚ ਆਉਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ 9 ਜੂਨ ਨੂੰ ਅਦਾਲਤ ਅੱਗੇ ਪੇਸ਼ ਕੀਤਾ ਸੀ, ਜਿਥੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਤਹਿਤ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿਖੇ ਭੇਜ ਦਿੱਤਾ ਗਿਆ ਸੀ। ਹੁਣ ਜਾਂਚ ਨੂੰ ਅੱਗੇ ਵਧਾਉਣ ਲਈ ਪੁਲਿਸ ਨੇ ਮੁਲਜ਼ਮ ਦਾ ਪ੍ਰੋਡਕਸ਼ਨ ਵਾਰੰਟ ਹਾਸਿਲ ਕਰਕੇ ਉਸ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਦੋ ਦਿਨਾਂ ਲਈ ਥਾਣਾ ਫੇਜ਼-11 ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ। ਪੁਲਿਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸੈਕਟਰ-11 ਕਤਲਕਾਂਡ: ਚੰਡੀਗੜ੍ਹ ਪੁਲਿਸ ਵਲੋਂ ਜੰਮੂ ਤੋਂ ਦੋ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਅਗਲੀ ਖ਼ਬਰ ਹੁਣ ਚੰਡੀਗੜ੍ਹ ’ਚ ਨਹੀਂ ਦੌੜਨਗੀਆਂ ਓਲਾ ਕੈਬਾਂ, ਯੂ.ਟੀ. ਪ੍ਰਸ਼ਾਸਨ ਨੇ 6 ਮਹੀਨਿਆਂ ਲਈ ਲਾਇਸੈਂਸ ਕੀਤਾ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।