07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅੰਮ੍ਰਿਤਸਰ ਵਿਚ ਏਕੇ-47 ਤੇ ਪਿਸਤੌਲਾਂ ਦੀ ਬਰਾਮਦਗੀ ਪੰਜਾਬ ਦੀ ਸੁਰੱਖਿਆ ਲਈ ਗੰਭੀਰ ਚਿਤਾਵਨੀ-ਰੰਧਾਵਾ

ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ 1 ਏਕੇ-47 ਰਾਈਫ਼ਲ, 25 ਪਿਸਤੌਲਾਂ ਅਤੇ 368 ਜ਼ਿੰਦਾ ਕਾਰਤੂਸਾਂ ਦੀ ਬਰਾਮਦਗੀ ਨੂੰ ਚਿੰਤਾਜਨਕ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਲਈ ਵੱਡੇ ਖ਼ਤਰੇ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਹਥਿਆਰਾਂ ਦੀ ਇਸ ਖੇਪ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਇਹ ਘਟਨਾ ਕਈ ਗੰਭੀਰ ਸਵਾਲ ਵੀ ਖੜ੍ਹੇ ਕਰਦੀ ਹੈ। ਆਖ਼ਰ ਇੰਨੀ ਵੱਡੀ ਮਾਤਰਾ ਵਿਚ ਆਧੁਨਿਕ ਹਥਿਆਰ ਪੰਜਾਬ ਦੀ ਧਰਤੀ ਤੱਕ ਕਿਵੇਂ ਪਹੁੰਚ ਗਏ।
ਪਿਛਲੀ ਖ਼ਬਰ ਨੀਟ-ਯੂ. ਜੀ. ਪ੍ਰੀਖਿਆ ਦੇ ਪਾਰਦਰਸ਼ੀ ਤੇ ਸੁਰੱਖਿਅਤ ਸੰਚਾਲਨ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ-... ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਭਾਰਤ ਉੱਚ ਸਿੱਖਿਆ ਸੰਮੇਲਨ ਦੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।