08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੋਸੋਲੋਜੀ ਨੌਜਵਾਨਾਂ ਲਈ ਵੀ ਸਰਕਾਰੀ ਨੌਕਰੀ ਮੁਹਈਆ ਕਰਵਾਈ ਜਾਵੇ

ਅਜੀਤ ਡੈਸਕ 22-06-2026


ਖਰੜ, 21 ਜੂਨ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਭਰਤੀ ਕੀਤੇ ਜਾਣ ਵਾਲੇ ਵੱਖ ਵੱਖ ਪੋਸਟਾਂ ’ਚ ਲੈਕਚਰਾਰ ਭਰਤੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਪਰ ਇਸ ਵਿਚ ਸੋਸੋਲੋਜੀ ਦੇ ਨੌਜਵਾਨਾਂ ਨੂੰ ਨੌਕਰੀ ਲਈ ਦਰ ਕਿਨਾਰੇ ਕੀਤਾ ਗਿਆ ਹੈ। ਇਸ ਸੰਬੰਧੀ ਸੋਸੋਲੋਜੀ ਦੇ ਕਈ ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਵਲੋਂ ਪਹਿਲਾਂ ਜਨਵਰੀ ਵਿਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਉਸ ਵਿਚ ਹੋਰ ਲੈਕਚਰਰਾਂ ਦੇ ਨਾਲ ਨਾਲ ਸੋਸੋਲੋਜੀ ਦੇ ਨੌਜਵਾਨਾਂ ਨੂੰ ਵੀ ਮੌਕਾ ਦਿੱਤਾ ਗਿਆ ਸੀ, ਪਰ ਇਸ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ’ਚ ਸੋਸੋਲੋਜੀ ਦੀਆਂ ਪੋਸਟਾਂ ਗਾਇਬ ਹੀ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਸੰਬੰਧਿਤ ਨੌਜਵਾਨਾਂ ਨੂੰ ਮੌਕਾ ਨਹੀਂ ਮਿਲਿਆ। ਇਸ ਸੰਬੰਧੀ ਸੋਸੋਲੋਜੀ ਦੇ ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਵੀ ਸਰਕਾਰੀ ਨੌਕਰੀਆਂ ਵਿਚ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ, ਕਿਉਂਕਿ ਪਿਛਲੇ ਬਹੁਤ ਦੇਰ ਤੋਂ ਇਸ ਸੰਬੰਧੀ ਪੋਸਟਾਂ ਕੱਢੀਆਂ ਨਹੀਂ ਗਈਆਂ, ਜਿਸ ਕਰਕੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹਨ।

ਪਿਛਲੀ ਖ਼ਬਰ ਪੰਜਾਬ-ਚੰਡੀਗੜ੍ਹ ’ਚ ਨੀਟ ਮੁੜ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਸਰਗਰਮ ਹੋਣਾ, ਚੰਗਾ ਸ਼ਗਨ-ਰਵੀਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।