22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਾਮਲਾ ਉੱਤਰਾਖੰਡ ਵਿਖੇ ਪਾਰਕਿੰਗ ਨੂੰ ਲੈ ਕੇ ਹੋਈ ਘਟਨਾ ਦਾ ਸਿੱਖ ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਪਾਸੜ ਕਾਰਵਾਈ ਕਰਨਾ ਗ਼ੈਰ-ਸੰਵਿਧਾਨਕ : ਕਾਹਲੋਂ

ਅਜੀਤ ਡੈਸਕ 24-06-2026
ਐੱਸ. ਏ. ਐੱਸ. ਨਗਰ, 23 ਜੂਨ (ਪ੍ਰੋ. ਅਵਤਾਰ ਸਿੰਘ)-ਉੱਤਰਾਖੰਡ ਵਿਖੇ ਗਏ ਸਿੱਖ ਸ਼ਰਧਾਲੂਆਂ ਦੇ ਨਾਲ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਉਪਰੰਤ ਪੱਖਪਾਤ ਕਰਨਾ ਗ਼ੈਰ-ਸੰਵਿਧਾਨਕ ਹੈ ਅਤੇ ਸਿੱਖ ਨੌਜਵਾਨਾਂ ਦੇ ਖ਼ਿਲਾਫ਼ ਇਕ ਪਾਸੜ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁਹਾਲੀ ਦੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉੱਤਰਾਖੰਡ ਪ੍ਰਸ਼ਾਸਨ ਨੂੰ ਇਸ ਮਾਮਲੇ ‘ਚ ਸਿੱਖ ਨੌਜਵਾਨਾਂ ਨਾਲ ਇਨਸਾਫ਼ ਕਰਨਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਸਿੱਖ ਨੌਜਵਾਨਾਂ ਨਾਲ ਲੜਾਈ-ਝਗੜਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਪ੍ਰਸ਼ਾਸਨ ਨੇ ਇਕ ਪਾਸੜ ਕਾਰਵਾਈ ਕਰਕੇ ਕੁੜੱਤਣ ਭਰਿਆ ਮਾਹੌਲ ਬਣਾ ਦਿੱਤਾ ਹੈ। ਕਾਹਲੋਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਤੋਂ ਇਸ ਮਾਮਲੇ ‘ਚ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਕਿਸਾਨ ਰਾਕੇਸ਼ ਟਿਕੈਤ ਵਲੋਂ ਲਏ ਗਏ ਸਟੈਂਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਹਾਲੀ ਨਾਲ ਸੰਬੰਧਿਤ ਇਨ੍ਹਾਂ ਨੌਜਵਾਨਾਂ ਦੇ ਹੱਕ ‘ਚ ਸਮੁੱਚੇ ਸਿੱਖ ਭਾਈਚਾਰੇ ਨੂੰ ਹਾਅ ਦਾ ਨਾਅਰਾ ਮਾਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਇਸ ਮਾਮਲੇ ਦੇ ਜਲਦ ਨਿਬੇੜੇ ਦੀ ਮੰਗ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਦੜੂਆ ਦੀ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਅਗਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।