22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਾਬਾਲਗ ਦੇ ਹੱਥ ’ਚੋਂ ਕੱਢੀ ਗਈ ਗੋਲੀ, ਹਥਿਆਰ ਸਪਲਾਈ ਕਰਨ ਵਾਲੇ ਦੀ ਭਾਲ ਜਾਰੀ

ਅਜੀਤ ਡੈਸਕ 24-06-2026
ਚੰਡੀਗੜ੍ਹ, 23 ਜੂਨ (ਕਪਿਲ ਵਧਵਾ) – ਸੈਕਟਰ-38ਏ ਦੇ ਇਕ ਨਾਬਾਲਗ ਵਲੋਂ ਦੇਸੀ ਕੱਟੇ ਨਾਲ ਆਪਣੇ ਆਪ ਨੂੰ ਗੋਲੀ ਮਾਰ ਬੈਠਣ ਦੇ ਮਾਮਲੇ ਵਿਚ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਪੀ ਸਾਊਥ-ਵੈਸਟ ਧੀਰਜ ਕੁਮਾਰ ਨੇ ਦੱਸਿਆ ਕਿ ਨਾਬਾਲਗ ਦੇ ਹੱਥ ਵਿਚ ਫਸੀ ਗੋਲੀ ਨੂੰ ਮੰਗਲਵਾਰ ਨੂੰ ਡਾਕਟਰਾਂ ਦੀ ਟੀਮ ਨੇ ਆਪੇ੍ਰਸ਼ਨ ਰਾਹੀਂ ਸਫਲਤਾਪੂਰਵਕ ਕੱਢ ਲਿਆ ਹੈ ਅਤੇ ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਪਸ਼ਟ ਹੋਇਆ ਕਿ ਗੋਲੀ ਕਿਸੇ ਹਮਲੇ ਦੌਰਾਨ ਨਹੀਂ, ਸਗੋਂ ਨਾਬਾਲਗ ਦੇ ਆਪਣੇ ਹੱਥੋਂ ਚੱਲੀ ਸੀ। ਫੋਰੈਂਸਿਕ ਸਬੂਤਾਂ ਅਤੇ ਪੁੱਛਗਿੱਛ ਤੋਂ ਬਾਅਦ ਮਾਮਲੇ ਦੀ ਅਸਲੀਅਤ ਸਾਹਮਣੇ ਆ ਗਈ। ਏ.ਐਸ.ਪੀ ਨੇ ਕਿਹਾ ਕਿ ਨਾਬਾਲਗ ਵਲੋਂ ਕੀਤਾ ਗਿਆ ਅਪਰਾਧ ਅਜਿਹੀ ਸ਼੍ਰੇਣੀ ਵਿਚ ਆਉਂਦਾ ਹੈ, ਜਿਸ ਲਈ ਕਾਨੂੰਨ ਅਧੀਨ ਸੱਤ ਸਾਲ ਤੋਂ ਘੱਟ ਸਜ਼ਾ ਦਾ ਪ੍ਰਬੰਧ ਹੈ। ਇਸ ਕਾਰਨ ਪੁਲਿਸ ਵਲੋਂ ਮਾਮਲੇ ਸਬੰਧੀ ਕਲੰਦਰਾ ਤਿਆਰ ਕਰਕੇ ਜੁਵੇਨਾਈਲ ਜਸਟਿਸ ਬੋਰਡ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਉਸ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਨਾਬਾਲਗ ਨੂੰ ਗੈਰ-ਕਾਨੂੰਨੀ ਤੌਰ ’ਤੇ ਦੇਸੀ ਕੱਟਾ ਅਤੇ ਕਾਰਤੂਸ ਮੁਹੱਈਆ ਕਰਵਾਏ ਸਨ। ਪੁਲਿਸ ਨੂੰ ਉਮੀਦ ਹੈ ਕਿ ਨਾਬਾਲਗ ਦੀ ਨਿਸ਼ਾਨਦੇਹੀ ਦੇ ਆਧਾਰ ’ਤੇ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਇਸ ਸਬੰਧੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿ... ਅਗਲੀ ਖ਼ਬਰ ਦੜੂਆ ਦੀ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।