ਖਰੜ, 23 ਜੂਨ (ਜੰਡਪੁਰੀ)-ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਿਚ ਤਾਇਨਾਤ ਹੌਲਦਾਰ ਕਰਨਵੀਰ ਸਿੰਘ ਨੂੰ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਚੌਥੀ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵਲੋਂ ਦਿੱਤਾ ਗਿਆ। ਇਸ ਮੌਕੇ ਟ੍ਰੈਫ਼ਿਕ ਪੁਲਿਸ ਪੰਜਾਬ ਦੇ ਡੀ. ਐਸ. ਪੀ. ਦਿਨੇਸ਼ ਕੁਮਾਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹੌਲਦਾਰ ਕਰਨਵੀਰ ਸਿੰਘ ਦੀ ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਿਚ 10 ਸਾਲ ਦੇ ਕਰੀਬ ਨੌਕਰੀ ਹੋ ਚੁੱਕੀ ਹੈ ਅਤੇ ਬਹੁਤ ਸਮਾਂ ਉਨ੍ਹਾਂ ਆਪਣੀਆਂ ਸੇਵਾਵਾਂ ਜ਼ਿਲ੍ਹਾ ਮੁਹਾਲੀ ਵਿਚ ਵੱਖ-ਵੱਖ ਸਟੇਸ਼ਨਾਂ ‘ਤੇ ਦਿੱਤੀਆਂ। ਉਨ੍ਹਾਂ ਨੂੰ ਚੌਥੀ ਵਾਰ ਡੀ. ਜੀ. ਪੀ. ਡਿਸਕ ਨਾਲ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ।