22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

1.5 ਕਿਲੋ ਚਰਸ ਸਮੇਤ ਇਕ ਕਾਬੂ

ਅਜੀਤ ਡੈਸਕ 24-06-2026
ਲਾਲੜੂ, 23 ਜੂਨ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲਹਿਲੀ ਟੀ-ਪੁਆਇੰਟ ਨੇੜੇ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ ਨੂੰ ਡੇਢ ਕਿਲੋ ਚਰਸ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਕੈਫ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਲੈਹਲੀ ਟੀ-ਪੁਆਇੰਟ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਅੰਬਾਲਾ ਵਲੋਂ ਇਕ ਐਕਟਿਵਾ ਸਵਾਰ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰਕੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਕਥਿਤ ਤੌਰ ’ਤੇ ਡੇਢ ਕਿਲੋ ਚਰਸ ਬਰਾਮਦ ਹੋਈ, ਜਿਸ ਮਗਰੋਂ ਪੁਲਿਸ ਨੇ ਉਕਤ ਮੂਲਬਮ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਜੈ ਬੰਗਾ ਦੀਆਂ ਟਿੱਪਣੀਆਂ ਨੇ ਪੰਜਾਬ ਦੀ ਪੇਂਡੂ ਅਰਥਵਿਵਸਥਾ ਬਾਰੇ ਛੇੜੀ ਗੰਭੀਰ ਚਰਚਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਆਈ.ਏ.ਐੱਸ. ਅਧਿਕਾਰੀ ਪੰਕਜ ਅਗਰਵਾਲ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।