06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੁਲਿਸ ਨੇ ਚਾਕੂ ਦੀ ਨੋਕ ’ਤੇ ਅਗਵਾ ਕੀਤੀ ਲੜਕੀ ਸਮੇਤ ਮੁਲਜ਼ਮਾਂ ਨੂੰ 5-6 ਘੰਟਿਆਂ ’ਚ ਕੀਤਾ ਕਾਬੂ

ਅਜੀਤ ਡੈਸਕ 26-06-2026
ਖਰੜ, 25 ਜੂਨ (ਜੰਡਪੁਰੀ)-ਵਿਆਹ ਕਰਵਾਉਣ ਦੇ ਇਰਾਦੇ ਨਾਲ ਖਰੜ ਦੇ ਨਿੱਝਰ ਚੌਕ ਤੋਂ ਚਾਕੂ ਦੀ ਨੋਕ ‘ਤੇ ਅਗਵਾ ਕੀਤੀ ਗਈ ਲੜਕੀ ਨੂੰ ਪੁਲਿਸ ਨੇ 5-6 ਘੰਟਿਆਂ ‘ਚ ਹੀ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਖਰੜ ਇਸ਼ਾਨ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਘਟਨਾ ਸੰਬੰਧੀ ਸੂਚਨਾ ਮਿਲੀ ਸੀ, ਜਿਸ ‘ਤੇ ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਪੀੜਤ ਲੜਕੀ ਅਤੇ ਭਵਿਆ ਕੁਮਾਰ ਨਾਮਕ ਲੜਕੇ ਸਮੇਤ ਉਸ ਦੇ 2 ਸਾਥੀਆਂ ਨੂੰ ਮੁਹਾਲੀ ਤੋਂ ਬਰਾਮਦ ਕਰ ਲਿਆ, ਜੋ ਕਿ ਵਿਆਹ ਸੰਬੰਧੀ ਕਾਗਜਾਤ ਤਿਆਰ ਕਰਵਾ ਰਹੇ ਸਨ। ਇਸ ਸੰਬੰਧੀ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਨੂੰ ਲੜਕੀ ਦੇ ਪੀ. ਜੀ. ਮਾਲਕ ਦਾ ਫ਼ੋਨ ਆਇਆ ਸੀ, ਜਿਸ ਨੇ ਦੱਸਿਆ ਸੀ ਕਿ ਉਹ ਪੀ. ਜੀ. ‘ਚ ਗੇੜਾ ਮਾਰਨ ਲਈ ਗਿਆ ਸੀ ਅਤੇ ਇਸੇ ਦੌਰਾਨ ਛੱਜੂਮਾਜਰਾ ਕਾਲੋਨੀ ਵਲੋਂ ਨਿੱਝਰ ਰੋਡ ਵੱਲ ਨੂੰ ਇਕ ਕਾਰ ਆਈ ਜਿਸ ‘ਚ ਦੋ ਨਾਮਾਲੂਮ ਨੌਜਵਾਨ ਸਵਾਰ ਸਨ, ਜਿਨ੍ਹਾਂ ਨੇ ਉਨ੍ਹਾਂ ਦੀ ਲੜਕੀ ਨੂੰ ਜਬਰਦਸਤੀ ਬਾਲਾਂ ਤੋਂ ਫੜ੍ਹ ਕੇ ਜਿਵੇਂ ਹੀ ਕਾਰ ‘ਚ ਬਿਠਾਉਣ ਦੀ ਕੋਸ਼ਿਸ਼ ਕੀਤੀ ਤਾਂ ਲੜਕੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਨੌਜਵਾਨ ਜਬਰੀ ਲੜਕੀ ਨੂੰ ਗੱਡੀ ‘ਚ ਅਗਵਾ ਕਰਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ‘ਚ ਭਵਿਆ ਕੁਮਾਰ ਅਤੇ ਇਕ ਨਾਬਾਲਿਗ ਲੜਕੇ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਨਾਬਾਲਿਗ ਲੜਕੇ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ, ਜਦਕਿ ਮੁਲਜ਼ਮ ਭਵਿਆ ਕੁਮਾਰ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਚਾਕੂ ਅਤੇ ਕਾਰ ਵੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਚਾਰ ਮੁਲਜ਼ਮਾਂ ਨੇ ਅੰਜਾਮ ਦਿੱਤਾ ਸੀ, ਜਿਨ੍ਹਾਂ ‘ਚੋਂ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਚੌਥਾ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ, ਜਿਸ ਦੀ ਗ੍ਰਿਫ਼ਤਾਰ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਆਨਲਾਈਨ ਗੇਮਿੰਗ ’ਚ 40 ਹਜ਼ਾਰ ਰੁਪਏ ਗੁਆਉਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਗਾ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਡੇਰਾਬੱਸੀ ਸੈਣੀ ਭਵਨ ’ਤੇ ਨਗਰ ਕੌਂਸਲ ਦੇ ਨਾਜਾਇਜ਼ ਕਬਜ਼ੇ ਸਬੰਧੀ ਸੈਣੀ ਭਲਾਈ ਬੋਰਡ ਅਤੇ ਸੈਣੀ ਯੂਥ ਫੈਡਰੇਸ਼ਨ ਵਲੋਂ ਅਹਿਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।