12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਚੰਡੀਗੜ੍ਹ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਚੱਲਣ ਦਾ ਕੀਤਾ ਫ਼ੈਸਲਾ

ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਅਜਾਇਬ ਸਿੰਘ ਔਜਲਾ) - ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਯੂਨੀਅਨ ਦੇ ਸੀਨੀਅਰ ਆਗੂ ਨਛੱਤਰ ਸਿੰਘ ਬੈਦਵਾਨ ਅਤੇ ਰਣਬੀਰ ਸਿੰਘ ਗਰੇਵਾਲ ਦੀ ਵਿਸ਼ੇਸ਼ ਅਗਵਾਈ ਹੇਠ ਅੱਜ ਚੰਡੀਗੜ੍ਹ ਦੇ ਸੈਕਟਰ 38 ਦੇ ਪਿੰਡ ਸਹਾਪੁਰ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਚੰਡੀਗੜ੍ਹ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਚੱਲਣ ਦਾ ਫ਼ੈਸਲਾ ਕੀਤਾ। ਜਥੇਬੰਦੀ ਨਾਲ ਨਵੇਂ ਜੁੜੇ ਕਿਸਾਨ ਰਘਬੀਰ ਸਿੰਘ ਕਜਹੇੜੀ,ਦਵਿੰਦਰ ਸਿੰਘ ਕਜਹੇੜੀ,ਕ੍ਰਿਸ਼ਨ ਕੁਮਾਰ ਡੱਡੂਮਾਜਰਾ ਦਾ ਕਹਿਣਾ ਸੀ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਚੰਡੀਗੜ੍ਹ ਵਲੋ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾ ਦੇ ਹੱਲ ਲਈ ਚੰਡੀਗੜ੍ਹ ਦੇ ਵੱਖ-ਵੱਖ ਪਿੰਡਾ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਦੀਆਂ ਮੁਸ਼ਕਿਲਾ ਸੁਣਨ ਤੋਂ ਬਾਅਦ ਉਸ ਦੇ ਪੱਕੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਵੀ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜਦੋ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਦੇਸ਼ ਵਿਚ ਕਾਲੇ ਕਾਨੂੰਨਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਉਸ ਸਮੇਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਸੰਘਰਸ਼ ਕਰਦੇ ਸਮੇਂ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਤੇ ਪਰਚੇ ਦਰਜ ਕਰ ਦਿੱਤੇ ਸਨ ਉਨ੍ਹਾਂ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਚੁੱਕੇ ਸ਼ਲਾਘਾਯੋਗ ਕਦਮ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਬੀ.ਕੇ.ਯੂ ਲੱਖੋਵਾਲ ਜਥੇਬੰਦੀ ਕਿਸਾਨੀ ਮਸਲਿਆਂ,ਧਾਰਮਿਕ ਮਸਲਿਆਂ ਅਤੇ ਲੋਕਾਂ ਨਾਲ ਜੂੜੇ ਹਰ ਇਕ ਮਸਲੇ ਤੇ ਲੜਾਈ ਲੜ ਰਹੀ ਹੈ, ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਸਾਰਾ ਇਤਿਹਾਸ ਸੁਣਨ ਤੇ ਸਮਝਣ ਤੋਂ ਬਾਅਦ ਪੱਕੇ ਮੈਂਬਰ ਬਣਨ ਦਾ ਫ਼ੈਸਲਾ ਕੀਤਾ ਹੈ।ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਆਗੂ ਨਛੱਤਰ ਸਿੰਘ ਬੈਦਵਾਨ ਅਤੇ ਰਣਬੀਰ ਸਿੰਘ ਗਰੇਵਾਲ ਨੇ ਕਿਸਾਨਾਂ ਨੂੰ ਸਰੋਪਾ ਪਾ ਤੇ ਕਿਸਾਨ ਜਥੇਬੰਦੀ ਦਾ ਬਿੱਲਾ ਲਗਾ ਕੇ ਜਥੇਬੰਦੀ ਵਿਚ ਸ਼ਾਮਲ ਕਰਵਾਇਆਂ।
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ 11ਵੀਂ ਜਮਾਤ ’ਚ ਦਾਖਲੇ ਲਈ ਅੰਤਿਮ ਤਰੀਕ ਵਧਾਈ ਅਗਲੀ ਖ਼ਬਰ ਕੌਂਸਲਰ ਮਨੀਸ਼ ਸੈਣੀ ਦੀ ਅਗਵਾਈ ਹੇਠ ਐੱਸ.ਡੀ.ਐੱਮ. ਨੂੰ ਮਿਲਿਆ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।