30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਸੇਵਕ ਸਿੰਘ ਪੁਆਧੀ ਹਲਕਾ ਡੇਰਾਬੱਸੀ ਦੇ ‘ਆਪ’ ਸੰਗਠਨ ਇੰਚਾਰਜ ਨਿਯੁਕਤ

ਅਜੀਤ ਡੈਸਕ 01-07-2026
ਡੇਰਾਬੱਸੀ, 30 ਜੂਨ (ਰਣਬੀਰ ਸਿੰਘ ਪੜ੍ਹੀ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਪੁਆਧੀ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਨਵਾਂ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਹਾਈਕਮਾਂਡ ਵਲੋਂ ਅਧਿਕਾਰਕ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਨਿਯੁਕਤੀ ’ਤੇ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੁਆਧੀ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਹਲਕੇ ’ਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਆਪਣੀ ਇਸ ਨਿਯੁਕਤੀ ’ਤੇ ਪੁਆਧੀ ਨੇ ਪਾਰਟੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਅਮਨ ਅਰੋੜਾ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਬੂਥ ਪੱਧਰ ’ਤੇ ਪਾਰਟੀ ਦਾ ਆਧਾਰ ਵਧਾਇਆ ਜਾਵੇਗਾ ਅਤੇ ਹਲਕੇ ਦੇ ਸਮੂਹ ਮਿਹਨਤੀ ਵਰਕਰਾਂ ਤੇ ਵਲੰਟੀਅਰਾਂ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾਵੇਗਾ, ਕਿਉਂਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਖੇਤਾਂ ਤੱਕ ਬਿਜਲੀ ਅਤੇ ਨਹਿਰੀ ਪਾਣੀ ਨਾ ਪੁੱਜਣ ਦੇ ਮੁੱਦੇ ’ਤੇ ਘੇਰੀ ਸੂਬਾ ਸਰਕਾਰ ਅਗਲੀ ਖ਼ਬਰ ਦੱਖਣ ਪੱਛਮੀ ਮਾਨਸੂਨ ਉੱਤਰੀ ਰਾਜਾਂ ਵਿਚ ਹੋਇਆ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।