26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੇਕ ਇਨ ਇੰਡੀਆ, ਨਵੀਂ ਸਿੱਖਿਆ ਨੀਤੀ ਤੇ ਆਤਮਨਿਰਭਰ ਭਾਰਤ ਵਰਗੇ ਫ਼ੈਸਲੇ ਡਾ. ਮੁਖਰਜੀ ਦੇ ਰਾਸ਼ਟਰਵਾਦੀ ਵਿਜ਼ਨ ਨੂੰ ਅੱਗੇ ਵਧਾਉਣ ਵਾਲੇ ਕਦਮ- ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਡਾ

ਅਜੀਤ ਡੈਸਕ 07-07-2026
ਚੰਡੀਗੜ੍ਹ, 6 ਜੁਲਾਈ (ਰਾਮ ਸਿੰਘ ਬਰਾੜ)- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਮਹਾਨ ਸੁਤੰਤਰਤਾ ਸੈਨਾਨੀ ਤੇ ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਯਾਦ ਕਰਦੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਿਰਫ ਇੱਕ ਇਤਿਹਾਸਕ ਸ਼ਖਸੀਅਤ ਨਹੀਂ, ਸਗੋਂ “ਇੱਕ ਭਾਰਤ, ਸ਼੍ਰੇਸ਼ਠ ਭਾਰਤ” ਦੇ ਪ੍ਰਣੇਤਾ ਸਨ। ਉਨ੍ਹਾਂ ਆਪਣਾ ਸੰਪੂਰਨ ਜੀਵਨ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੱਭਿਆਚਾਰਕ ਰਾਸ਼ਟਰਵਾਦ ਲਈ ਸਮਰਪਿਤ ਕੀਤਾ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉਨ੍ਹਾਂ ਦੀ ਵਿਚਾਰਧਾਰਾ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ 21 ਅਕਤੂਬਰ 1951 ਨੂੰ ਭਾਰਤੀ ਜਨਸੰਘ ਦੀ ਸਥਾਪਨਾ ਕਰਕੇ ਦੇਸ਼ ਨੂੰ ਇੱਕ ਮਜ਼ਬੂਤ ਵਿਚਾਰਧਾਰਕ ਵਿਕਲਪ ਦਿੱਤਾ। ਅੱਜ ਉਸੇ ਵਿਚਾਰਧਾਰਾ ਦੇ ਆਧਾਰ ‘ਤੇ ਭਾਰਤੀ ਜਨਤਾ ਪਾਰਟੀ ਵਿਸ਼ਵ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਬਣ ਚੁੱਕੀ ਹੈ ਅਤੇ ਰਾਸ਼ਟਰੀ ਜਨਤਾਂਤ੍ਰਿਕ ਗਠਜੋੜ (ਐਨ.ਡੀ.ਏ.) ਦੇਸ਼ ਦੇ ਜ਼ਿਆਦਾਤਰ ਹਿੱਸੇ ਵਿੱਚ ਜਨਸੇਵਾ ਕਰ ਰਿਹਾ ਹੈ। ਕੇਂਦਰੀ ਮੰਤਰੀ ਨੱਡਾ ਨੇ ਸੂਬੇ ਦੀ ਡਬਲ ਇੰਜਨ ਸਰਕਾਰ ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਤਾਰੀਫ ਕਰਦਿਆਂ ਵਿਕਾਸ ਕਾਰਜਾਂ ਨੂੰ ਵੀ ਗਿਣਵਾਇਆ। ਉਨ੍ਹਾਂ ਲਾਡੋ ਲੱਛਮੀ ਯੋਜਨਾ, ਲੋੜਵੰਦਾਂ ਨੂੰ 500 ਰੁਪਏ ਵਿਚ ਮਿਲਣ ਵਾਲੇ ਗੈਸ ਸਿਲੰਡਰ ਦੇ ਨਾਲ-ਨਾਲ ਕਿਸਾਨਾਂ ਦੀ ਐੱਮ.ਐੱਸ.ਪੀ. ‘ਤੇ ਖਰੀਦੀਆਂ ਜਾ ਰਹੀਆਂ ਫਸਲਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਹਰ ਨਾਗਰਿਕ ਵਿਕਸਿਤ ਭਾਰਤ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦੇਵੇ ਅਤੇ ਰਾਸ਼ਟਰ ਹਿੱਤ ਨੂੰ ਸੱਭ ਤੋਂ ਉੱਪਰ ਰੱਖ ਕੇ ਕੰਮ ਕਰੇ। ਇਸ ਮੌਕੇ ‘ਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਅੰਬਾਲਾ ਸਥਿਤ ਸਾਇੰਸ ਸੈਂਟਰ ਦਾ ਨਾਮ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਨਾਮ ‘ਤੇ ਰੱਖਣ ਅਤੇ ਉਨ੍ਹਾਂ ਦੀ ਸ਼ਾਨਦਾਰ ਮੂਰਤੀ ਸਥਾਪਿਤ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਅਤੇ ਇਸ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਏਕਤਾ ਲਈ ਤਿਆਗ ਦਿੱਤਾ, ਦੇਸ਼ ਨੂੰ ਆਤਮਨਿਰਭਰਤਾ ਦਾ ਵਿਚਾਰ ਉਨ੍ਹਾਂ ਨੇ ਹੀ ਦਿੱਤਾ।
ਪਿਛਲੀ ਖ਼ਬਰ ਟੈਕਸੀ ਚਾਲਕਾਂ ਦੀਆਂ ਮੰਗਾਂ ਜਾਇਜ਼, ਪ੍ਰਸ਼ਾਸਨ ਜਲਦ ਕਰੇ ਹੱਲ-ਬਨਾਰਸੀ ਦਾਸ ਅਗਲੀ ਖ਼ਬਰ ਡੀ.ਸੀ. ਦੇ ਹੁਕਮਾਂ ਤੋਂ ਬਾਅਦ ਵੀ ਨਗਰ ਨਿਗਮ ਵਡਾਲਾ ਡਰੇਨ ਦੀ ਸਫ਼ਾਈ ਕਰਨ ਵਿਚ ਨਾਕਾਮ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।