27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹਰਿਆਣਾ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਤੇਜ਼ੀ ਨਾਲ ਜਾਰੀ

ਅਜੀਤ ਡੈਸਕ 07-07-2026
ਚੰਡੀਗੜ੍ਹ, 6 ਜੁਲਾਈ (ਰਾਮ ਸਿੰਘ ਬਰਾੜ )- ਹਰਿਆਣਾ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਹੁਣ ਤੱਕ ਕੁੱਲ 1,99,18,634 (96.43%) ਵੋਟਰਾਂ ਨੂੰ ਗਿਣਤੀ ਫਾਰਮ ਵੰਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 1,22,08,806 (59.11%) ਫਾਰਮ ਪ੍ਰਾਪਤ ਕਰਕੇ ਸਫਲਤਾਪੂਰਵਕ ਅਪਲੋਡ ਕੀਤੇ ਜਾ ਚੁੱਕੇ ਹਨ। ਮੁੱਖ ਚੋਣ ਅਧਿਕਾਰੀ ਏ ਸ਼੍ਰੀਨਿਵਾਸ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਵੋਟਰ ਨੂੰ ਗਿਣਤੀ ਫਾਰਮ ਦੀਆਂ ਦੋ ਕਾਪੀਆਂ ਉਪਲਬਧ ਕਰਵਾਈਆਂ ਗਈਆਂ ਹਨ। ਵੋਟਰ ਇੱਕ ਕਾਪੀ ਵਿੱਚ ਜ਼ਰੂਰੀ ਵੇਰਵੇ ਭਰ ਕੇ ਹਸਤਾਖਰ ਸਮੇਤ ਵਾਪਸ ਸੌਂਪਣ ਅਤੇ ਦੂਜੀ ਕਾਪੀ ‘ਤੇ ਹਸਤਾਖਰ ਪ੍ਰਾਪਤ ਕਰਕੇ ਉਸਨੂੰ ਰਸੀਦ ਦੇ ਰੂਪ ਵਿੱਚ ਆਪਣੇ ਕੋਲ ਸੁਰੱਖਿਅਤ ਰੱਖਣ। 21 ਜੁਲਾਈ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਮ ਸ਼ਾਮਲ ਕੀਤੇ ਜਾਣਗੇ ਜਿਨ੍ਹਾਂ ਦੇ ਹਸਤਾਖਰਿਤ ਗਿਣਤੀ ਫਾਰਮ ਪ੍ਰਾਪਤ ਹੋਣਗੇ। ਜਿਨ੍ਹਾਂ ਵੋਟਰਾਂ ਦੇ ਫਾਰਮ ਸਮੇਂ ‘ਤੇ ਪ੍ਰਾਪਤ ਨਹੀਂ ਹੋਣਗੇ, ਉਨ੍ਹਾਂ ਦੇ ਨਾਮ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਣਗੇ। ਅਜਿਹੇ ਵਿੱਚ ਸਾਰੇ ਵੋਟਰਾਂ ਨੂੰ ਬੇਨਤੀ ਹੈ ਕਿ ਉਹ ਸਮਾਂ ਰਹਿੰਦਿਆਂ ਸਹੀ ਅਤੇ ਪੂਰੀ ਜਾਣਕਾਰੀ ਨਾਲ ਆਪਣਾ ਗਿਣਤੀ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਅਤੇ ਪ੍ਰਾਪਤੀ ਰਸੀਦ ਜ਼ਰੂਰ ਲੈਣ। ਵੋਟਰ ਚਾਹੁਣ ਤਾਂ ਆਪਣਾ ਫਾਰਮ ਪੋਰਟਲ ਰਾਹੀਂ ਆਨਲਾਈਨ ਵੀ ਭਰ ਸਕਦੇ ਹਨ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 14 ਜੁਲਾਈ ਹੈ। ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਏ ਸ਼੍ਰੀਨਿਵਾਸ ਨੇ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਫਾਰਮ ਭਰਵਾ ਕੇ ਸਮੇਂ ਸਿਰ ਜਮ੍ਹਾਂ ਕਰਵਾਉਣ ਵਿੱਚ ਸਹਿਯੋਗ ਕਰਨ।
ਪਿਛਲੀ ਖ਼ਬਰ ਸਿਫ਼ਾਰਸ਼ੀ ਫ਼ੋਨਾਂ ਤੇ ਦਬਾਅ ਦੀ ਰਾਜਨੀਤੀ ’ਤੇ ਸਖ਼ਤ ਰੁਖ਼ ਨਿਗਮ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸੁਤੰਤਰ ਤੌਰ ’ਤੇ ਕੰਮ ਕਰਨ... ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 167ਵਾਂ ਦਿਨ ਪੰਜਾਬ ਪੁਲਿਸ ਵਲੋਂ 840 ਥਾਈਂ ਛਾਪੇਮਾਰੀ, 564 ਵਿਅਕਤੀ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।