08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਸਤਲੁਜ’ ਫ਼ਿਲਮ ਨੂੰ ਪੰਜਾਬ ‘ਚ ਰਿਲੀਜ਼ ਕਰਵਾਉਣ ਲਈ ਸਰਕਾਰ ਪੈਰਵੀ ਕਰੇ-ਗੋਪਾਲ ਸਿੰਘ ਸਿੱਧੂ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਪ੍ਰੋ ਅਵਤਾਰ ਸਿੰਘ)– ਸ਼੍ਰੋਮਣੀ ਅਕਾਲੀ ਦਲ (ਅ) ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ “ਸਤਲੁਜ” ਨੂੰ ਪੰਜਾਬ ਵਿਚ ਰਿਲੀਜ਼ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਪਹਿਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿਰਫ਼ ਇਕ ਸਿਨੇਮਾਈ ਰਚਨਾ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਇਕ ਅਹਿਮ ਅਧਿਆਇ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਯਤਨ ਹੈ। ਗੋਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਸੰਵੇਦਨਸ਼ੀਲਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕੀਤਾ ਅਤੇ ਉਨ੍ਹਾਂ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰੀ ਫ਼ਿਲਮ ਸਰਟੀਫਿਕੇਟ ਬੋਰਡ ਨਾਲ ਤਾਲਮੇਲ ਕਰਕੇ ਫ਼ਿਲਮ ਨੂੰ ਜਲਦੀ ਮਨਜ਼ੂਰੀ ਦਿਵਾਉਣ ਤੇ ਪੰਜਾਬ ਦੇ ਸਿਨੇਮਾਘਰਾਂ ‘ਚ ਇਸ ਦੇ ਪ੍ਰਦਰਸ਼ਨ ਲਈ ਯੋਗ ਮਾਹੌਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਫ਼ਿਲਮ ਨੂੰ ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਮੰਚਾਂ ‘ਤੇ ਵੀ ਵਿਖਾਇਆ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬ ਦੇ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਭਾਈ ਖਾਲੜਾ ਦੇ ਸੰਘਰਸ਼ ਬਾਰੇ ਜਾਣਕਾਰੀ ਹਾਸਲ ਕਰ ਸਕੇ।
ਪਿਛਲੀ ਖ਼ਬਰ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਰੋਡਵੇਜ਼ ਦਾ ਤੋਹਫ਼ਾ, ਸੋਮਵਾਰ ਤੋਂ ਲੁਧਿਆਣਾ-ਜਲੰਧਰ ਤੋਂ ਚੱਲੇਗੀ ਵਾਲ... ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ਬਣੇ ਸਜ਼ਾ ਕੇਂਦਰ-ਸੰਜੀਵ ਵਸ਼ਿਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।