08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵੀਜ਼ਾ ਲਗਵਾਉਣ ਦੇ ਨਾਂ ’ਤੇ 20.12 ਲੱਖ ਰੁਪਏ ਦੀ ਠੱਗੀ, ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਕਪਿਲ ਵਧਵਾ)– ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਤੋਂ ਵੱਧ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਸੈਕਟਰ-36 ਥਾਣਾ ਪੁਲਿਸ ਨੇ ਇਕ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਪਿੰਡ ਲਾਂਡਰਾਂ ਵਾਸੀ ਜੁਝਾਰ ਸਿੰਘ ਨੇ ਦੋਸ਼ ਲਗਾਇਆ ਕਿ ਸੈਕਟਰ-35/ਸੀ ਸਥਿਤ ਐਕਸਪ੍ਰੈੱਸ ਇਮੀਗ੍ਰੇਸ਼ਨ ਐਂਟਰੀ ਸਰਵਿਸ ਦੇ ਡੇਵਿਡ ਅਰੋੜਾ ਅਤੇ ਹੋਰਨਾਂ ਨੇ ਉਸ ਨੂੰ ਵਰਕ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਕੁੱਲ 20 ਲੱਖ 12 ਹਜ਼ਾਰ 500 ਰੁਪਏ ਹੜੱਪ ਲਏ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 316(2), 318(4) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਦੇ ਦੋਸ਼ ਹੇਠ ਚਾਰ ਕਾਬੂ ਅਗਲੀ ਖ਼ਬਰ ਅਰਟਿਗਾ ਦੀ ਟੱਕਰ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ, ਕਾਰ ਚਾਲਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।