08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡੇਰਾਬੱਸੀ ਦੇ ਮੁੱਖ ਬਾਜ਼ਾਰ ’ਚ ਚੋਰਾਂ ਨੇ ਦੁਕਾਨ ਦੇ ਤਾਲੇ ਤੋੜ ਹਜ਼ਾਰਾਂ ਰੁ. ਦੀ ਨਕਦੀ ਤੇ ਸਾਮਾਨ ਕੀਤਾ ਚੋਰੀ

ਅਜੀਤ ਡੈਸਕ 11-07-2026
ਡੇਰਾਬੱਸੀ, 10 ਜੁਲਾਈ (ਗੁਰਮੀਤ ਸਿੰਘ)-ਬੀਤੀ ਰਾਤ ਡੇਰਾਬੱਸੀ ਦੇ ਮੁੱਖ ਬਾਜ਼ਾਰ ਵਿਚਲੀ ‘ਢੀਂਗਰਾ ਕਰਿਆਨਾ ਸਟੋਰ’ ਨਾਮਕ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਚੋਰੀ ਦੀ ਵਾਰਦਾਤ ਨੂੰ ਮਹਿਲਾ ਚੋਰਾਂ ਵਲੋਂ ਅੰਜਾਮ ਦਿੱਤਾ ਗਿਆ। ਚੋਰੀ ਦੀ ਇਹ ਘਟਨਾ ਦੁਕਾਨ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ, ਪਰ ਬਾਰਿਸ਼ ਕਰਕੇ ਮਹਿਲਾ ਚੋਰਾਂ ਦੀ ਪਛਾਣ ਨਹੀਂ ਸਕੀ। ਦੁਕਾਨ ਮਾਲਕ ਮਨੀਸ਼ ਢੀਂਗਰਾ ਨੇ ਦੱਸਿਆ ਕਿ ਇਹ ਘਟਨਾ ਤੜਕੇ ਕਰੀਬ 3 ਵਜੇ ਵਾਪਰੀ। ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਦਰ ਪਿਆ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ। ਦੁਕਾਨ ਮਾਲਕ ਅਨੁਸਾਰ ਕਰੀਬ 35-40 ਹਜ਼ਾਰ ਰੁ. ਦਾ ਸਾਮਾਨ ਚੋਰੀ ਹੋਇਆ ਹੈ। ਇਸ ਤੋਂ ਇਲਾਵਾ ਦੁਕਾਨ ਦੇ ਗੱਲੇ ‘ਚ ਰੱਖੀ ਕਰੀਬ 7 ਹਜ਼ਾਰ ਰੁਪਏ ਦੀ ਨਕਦੀ ਵੀ ਗਾਇਬ ਹੈ। ਬਾਜ਼ਾਰ ਦੇ ਮੁੱਖ ਹਿੱਸੇ ‘ਚ ਵਾਪਰੀ ਇਸ ਚੋਰੀ ਦੀ ਘਟਨਾ ਕਾਰਨ ਸਥਾਨਕ ਦੁਕਾਨਦਾਰਾਂ ‘ਚ ਚਿੰਤਾ ਅਤੇ ਸੁਰੱਖਿਆ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੁਕਾਨਕਾਰ ਵਲੋਂ ਇਸ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਨੇ ਦੱਸਿਆ ਕਿ ਕੂੜਾ ਚੁਗਣ ਵਾਲੀ ਔਰਤਾਂ ਦੀ ਟੋਲੀ ਪਹਿਲਾਂ ਵੀ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੀ ਹੈ। ਇਹ ਔਰਤਾਂ ਝੂੰਡ ਬਣਾ ਕੇ ਦੁਕਾਨਾਂ ਅੱਗੇ ਬੈਠ ਜਾਂਦੀਆਂ ਹਨ ਅਤੇ ਆਸਾਨੀ ਨਾਲ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੀਆਂ ਹਨ।
ਪਿਛਲੀ ਖ਼ਬਰ ਡੇਰਾਬੱਸੀ ਦੇ ਲੈਂਡ ਮਾਰਗੇਜ ਬੈਂਕ ਅੱਗੇ ਬੀ.ਕੇ.ਯੂ. (ਏਕਤਾ ਸਿੱਧੂਪੁਰ) ਦਾ ਧਰਨਾ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟਰੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।