08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਅਕਤੀ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ

ਅਜੀਤ ਡੈਸਕ 11-07-2026
ਜ਼ੀਰਕਪੁਰ, 10 ਜੁਲਾਈ (ਮਨਿੰਦਰ ਸਿੰਘ)-ਜ਼ੀਰਕਪੁਰ ਦੀ ਰਾਇਲ ਅਸਟੇਟ ਸੁਸਾਇਟੀ ‘ਚ ਇਕ 40 ਸਾਲਾ ਵਿਅਕਤੀ ਨੇ ਕਥਿਤ ਤੌਰ ‘ਤੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਜੇ ਵਾਸੀ ਹਰਿਆਣਾ ਵਜੋਂ ਹੋਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਰਾਇਲ ਅਸਟੇਟ ਦੇ ਇਕ ਫਲੈਟ ‘ਚ ਰਹਿ ਰਿਹਾ ਸੀ। ਉਹ ਹਰਿਆਣਾ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ‘ਚ ਸੁਪਰਡੈਂਟ ਵਜੋਂ ਤਾਇਨਾਤ ਸੀ। ਹਾਸਿਲ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਨੂੰ ਵਿਜੇ ਅਤੇ ਉਸ ਦੀ ਪਤਨੀ ਦਾ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਵਿਜੇ ਆਪਣੇ ਕਮਰੇ ‘ਚ ਚਲਾ ਗਿਆ ਸੀ, ਜਿਥੇ ਉਸ ਨੇ ਕਥਿਤ ਤੌਰ ‘ਤੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰਨਾਂ ਸਬੂਤਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਲੇ ਚੋਲੇ ਪਾ ਕੇ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੇਰਾਬੱਸੀ ਦੇ ਲੈਂਡ ਮਾਰਗੇਜ ਬੈਂਕ ਅੱਗੇ ਬੀ.ਕੇ.ਯੂ. (ਏਕਤਾ ਸਿੱਧੂਪੁਰ) ਦਾ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।