07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਧਾਰਾ 138 ਐਨ.ਆਈ. ਐਕਟ ਨਾਲ ਸਬੰਧਿਤ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ

ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਪੰਜਾਬ ਭਰ ਵਿਚ ਰਾਸ਼ਟਰੀ ਕਾਨੂੰਨੀ ਸੇਵਾਵਾਂ ਐਕਟ 1881 ਨਾਲ ਸਬੰਧਤ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਹ ਵਿਸ਼ੇਸ਼ ਲੋਕ ਅਦਾਲਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਸ਼ਵਨੀ ਕੁਮਾਰ ਮਿਸ਼ਰਾ ਦੀ ਸਰਪ੍ਰਸਤੀ ਹੇਠ ਕੀਤੀ ਗਈ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿਚ ਕੁੱਲ 175 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿੱਥੇ ਕੁੱਲ 17723 ਕੇਸਾਂ ਦੀ ਸੁਣਵਾਈ ਕੀਤੀ ਗਈ। ਜਿਨ੍ਹਾਂ ਵਿਚੋਂ 4871 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 130,89,99,050/- ਰੁਪਏ ਪ੍ਰਾਪਤ ਕੀਤੇ ਗਏ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਰਾਜ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਦੇ ਸਫਲ ਹੋਣ ਨੂੰ ਯਕੀਨੀ ਬਣਾਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਦੇ ਮੈਂਬਰਾਂ, ਪੁਲਿਸ ਅਥਾਰਟੀਆਂ ਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਅਨਮੋਲ ਸਮਰਥਨ ਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦੀ ਹੈ।
ਪਿਛਲੀ ਖ਼ਬਰ ‘ਚੰਡੀਗੜ੍ਹ ਪ੍ਰੈੱਸ ਕਲੱਬ ’ਚ ਹਰਬੰਸ ਸੋਢੀ ਦੀ ਵਾਰਤਕ ਪੁਸਤਕ “ਉਫ਼ ਇਹ ਜ਼ਿੰਦਗੀ’’ ਦਾ ਹੋਇਆ ਲੋਕ ਅਰਪਣ ਸਮਾਰੋਹ ਅਗਲੀ ਖ਼ਬਰ ‘ਹਰਿਆਣਾ ਵਿਚ ਵੋਕੇਸ਼ਨਲ ਸਿੱਖਿਆ ਨੇ ਫੜੀ ਰਫ਼ਤਾਰ, ਦੁੱਗਣਾ ਹੋਵੇਗਾ ਵਿਸਤਾਰ - ਮੁੱਖ ਸਕੱਤਰ ਅਨੁਰਾਗ ਰਸਤੋਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।