03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਤੇਜ਼ ਰਫ਼ਤਾਰ ਬੀ. ਐੱਮ. ਡਬਲਯੂ. ਦੀ ਟੱਕਰ ਨਾਲ ਬੁਲਟ ਸਵਾਰ ਨੌਜਵਾਨ ਦੀ ਮੌਤ

ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਕਪਿਲ ਵਧਵਾ)-ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫ਼ੇਜ਼2 ਵਿਚ ਸੋਮਵਾਰ ਸਵੇਰੇ ਇਕ ਤੇਜ਼ ਰਫ਼ਤਾਰ ਬੀ.ਐੱਮ.ਡਬਲਯੂ. ਕਾਰ ਦੀ ਟੱਕਰ ਨਾਲ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਗੰਭੀਰ ਹਾਲਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਜ਼ਖ਼ਮੀ ਨੌਜਵਾਨ ਨੂੰ ਬੀ.ਐੱਮ.ਡਬਲਯੂ. ਚਾਲਕ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿਖੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਕਾਰ ਚਾਲਕ ਦਾ ਕੁੱਝ ਅਤਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੀ ਪਛਾਣ ਪ੍ਰਥਮ, ਵਾਸੀ ਰਾਮਦਰਬਾਰ, ਵਜੋਂ ਹੋਈ ਹੈ। ਪੁਲਿਸ ਜਾਂਚ ਮੁਤਾਬਿਕ ਪ੍ਰਥਮ ਹਰ ਰੋਜ਼ ਸਵੇਰੇ ਕਸਰਤ ਕਰਨ ਜਾਂਦਾ ਸੀ। ਸੋਮਵਾਰ ਨੂੰ ਵੀ ਉਹ ਕਸਰਤ ਕਰਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਕਾਲੀਬਾੜੀ ਮੰਦਰ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਬੀ.ਐਮ.ਡਬਲਯੂ ਨੇ ਉਸ ਦੇ ਬੁਲੇਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਟੱਕਰ ਦੌਰਾਨ ਦੋਨਾਂ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ’ਤੇ ਥਾਣਾ-31 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਬੀ.ਐਮ.ਡਬਲਯੂ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 125 (ਲਾਪਰਵਾਹੀ ਨਾਲ ਵਾਹਨ ਚਲਾਉਣਾ) ਅਤੇ ਧਾਰਾ 106(1) (ਦੁਰਘਟਨਾ ਕਾਰਨ ਮੌਤ) ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸਦੇ ਨਾਲ ਹੀ ਪੁਲਿਸ ਨੇ ਦੋਨਾਂ ਵਾਹਨਾਂ ਨੂੰ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਅਨੁਸਾਰ ਬੀ.ਐਮ.ਡਬਲਯੂ ਚਾਲਕ ਦੀ ਪਛਾਣ ਆਫ਼ਤਾਬ ਵਾਸੀ ਮੁਹਾਲੀ, ਵਜੋਂ ਹੋਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਖਬਰ ਲਿਖੇ ਜਾਣ ਤੱਕ ਪੁਲਿਸ ਅਧਿਕਾਰੀਆਂ ਵਲੋਂ ਮੁਲਜ਼ਮ ਚਾਲਕ ਦੀ ਗ੍ਰਿਫ਼ਤਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਨਾਲ ਹੀ, ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰ ’ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ-ਉਦਯੋਗ ਮੰਤਰੀ ਅਗਲੀ ਖ਼ਬਰ ਚੰਡੀਗੜ੍ਹ ’ਚ ਸੋਨਮ ਵਾਂਗਚੁਕ ਦੇ ਸਮਰਥਨ ’ਚ ‘ਆਪ’ ਵਲੋਂ ਮਨੁੱਖੀ ਲੜੀ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।