03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜ਼ਿਲ੍ਹਾ ਪੱਧਰ ’ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ-ਉਦਯੋਗ ਮੰਤਰੀ

ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰ ’ਤੇ ਨਿਵੇਸ਼ਕਾਂ ਦੀ ਕਿਸੇ ਵੀ ਅਰਜ਼ੀ ਵਿਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਰਜ਼ੀ ਵਿਚ ਕੋਈ ਕਮੀ ਜਾਂ ਇਤਰਾਜ਼ ਹੋਵੇ ਤਾਂ ਸਬੰਧਤ ਅਧਿਕਾਰੀ ਸਾਰੇ ਇਤਰਾਜ਼ ਇੱਕੋ ਵਾਰ ਵਿਚ ਦਰਜ ਕਰਨ, ਤਾਂ ਜੋ ਨਿਵੇਸ਼ਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਤੇ ਸਮਾਂਬੱਧ ਤਰੀਕੇ ਨਾਲ ਪ੍ਰਵਾਨਗੀਆਂ ਮਿਲ ਸਕਣ। ਰਾਓ ਨਰਬੀਰ ਸਿੰਘ ਅੱਜ ਹਰਿਆਣਾ ਸਿਵਲ ਸਕੱਤਰੇਤ ਸਥਿਤ ਐੱਨ.ਆਈ.ਸੀ. ਕੇਂਦਰ ਵਿਚ ਵਾਤਾਵਰਣ ਵਿਭਾਗ ਦੇ ਖੇਤਰੀ ਅਧਿਕਾਰੀਆਂ, ਜ਼ਿਲ੍ਹਾ ਉਦਯੋਗ ਅਧਿਕਾਰੀਆਂ ਅਤੇ ਉਦਯੋਗਿਕ ਜਾਇਦਾਦ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿਚ ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਡਾਇਰੈਕਟਰ ਜਨਰਲ ਯਸ਼ ਗਰਗ ਅਤੇ ਐਚ.ਐਸ.ਆਈ.ਆਈ.ਡੀ.ਸੀ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਸਾਰਵਾਨ ਵੀ ਹਾਜ਼ਰ ਸਨ। ਮੀਟਿੰਗ ਵਿਚ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਵਿਭਾਗ ‘ਯੂਨੀਫਾਈਡ ਸਿੰਗਲ ਵਿੰਡੋ ਸਿਸਟਮ’ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ। ਇਸ ਤਹਿਤ ਨਵਾਂ ਪੋਰਟਲ ਵਿਕਸਤ ਕੀਤਾ ਜਾਵੇਗਾ, ਜਿਸ ਨੂੰ ਮਾਲ ਵਿਭਾਗ ਦੇ ਭੂ-ਰਿਕਾਰਡਾਂ ਨਾਲ ਜੋੜਿਆ ਜਾਵੇਗਾ। ਸਮੀਖਿਆ ਮੀਟਿੰਗ ਦੌਰਾਨ ਰਾਓ ਨਰਬੀਰ ਸਿੰਘ ਨੇ ਗਰੁੱਪ ਹਾਊਸਿੰਗ ਸੋਸਾਇਟੀਆਂ ਵਿਚ ਆਰ.ਡਬਲਯੂ.ਏ. ਨਾਲ ਸਬੰਧਤ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦਾ ਵੀ ਨੋਟਿਸ ਲਿਆ। ਉਦਯੋਗ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਬਿਹਤਰ ਵਾਤਾਵਰਣ ਉਪਲਬਧ ਕਰਾਉਣ ਲਈ ਵਚਨਬੱਧ ਹੈ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਿਵੇਸ਼ਕਾਂ ਨੂੰ ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਉਪਲਬਧ ਕਰਾਉਣਾ ਯਕੀਨੀ ਬਣਾਉਣ।
ਪਿਛਲੀ ਖ਼ਬਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਮੇਅਰਾਂ ਦਾ ਕਾਰਜਕਾਲ ਵਧਾਇਆ ਜਾਵੇ-ਮੇਅਰ ਸੌਰਭ ਜੋਸ਼ੀ ਅਗਲੀ ਖ਼ਬਰ ਤੇਜ਼ ਰਫ਼ਤਾਰ ਬੀ. ਐੱਮ. ਡਬਲਯੂ. ਦੀ ਟੱਕਰ ਨਾਲ ਬੁਲਟ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।